ਸੰਸਾਰ ਸਿਹਤ ਸੰਸਥਾ ਵਲੋਂ ਤਾਲਾਬੰਦੀ ਵਧਾਉਣ ਦੇ ਫ਼ੈਸਲੇ ਦੀ ਸ਼ਲਾਘਾ
Published : Apr 15, 2020, 1:04 am IST
Updated : Apr 15, 2020, 1:04 am IST
SHARE ARTICLE
File photo
File photo

ਸੰਸਾਰ ਸਿਹਤ ਸੰਸਥਾ ਨੇ ਭਾਰਤ ਵਿਚ ਤਾਲਾਬੰਦੀ ਵਧਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਇਹ ਪਹਿਲ ਕੋਰੋਨਾ ਨੂੰ ਹਰਾਉਣ ਲਈ ਸਮੇਂ ਸਿਰ ਚੁੱਕੇ

ਨਵੀਂ ਦਿੱਲੀ, 14 ਅਪ੍ਰੈਲ : ਸੰਸਾਰ ਸਿਹਤ ਸੰਸਥਾ ਨੇ ਭਾਰਤ ਵਿਚ ਤਾਲਾਬੰਦੀ ਵਧਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਇਹ ਪਹਿਲ ਕੋਰੋਨਾ ਨੂੰ ਹਰਾਉਣ ਲਈ ਸਮੇਂ ਸਿਰ ਚੁੱਕੇ ਗਏ ਸਖ਼ਤ ਕਦਮਾਂ ਨੂੰ ਦਰਸਾਉਂਦੀ ਹੈ। ਸੰਸਥਾ ਦੇ ਖੇਤਰੀ ਨਿਰਦੇਸ਼ਕ ਡਾ. ਪੂਨਮ ਖੇਤਰਪਾਲ ਸਿੰਘ ਨੇ ਕਿਹਾ, 'ਕੋਰੋਨਾ ਨੂੰ ਰੋਕਣ ਲਈ, ਸਮੇਂ ਸਿਰ ਕੀਤੇ ਗਏ

File photoFile photo

ਭਾਰਤ ਦੇ ਸਖ਼ਤ ਫ਼ੈਸਲੇ ਦੀ ਸੰਸਾਰ ਸਿਹਤ ਸੰਸਥਾ ਪ੍ਰਸ਼ੰਸਾ ਕਰਦੀ ਹੈ। ਲਾਗ ਨੂੰ ਰੋਕਣ ਲਈ ਮਰੀਜ਼ਾਂ ਦੀ ਗਿਣਤੀ ਵਿਚ ਕਿੰਨੀ ਕਮੀ ਆਵੇਗੀ, ਹਾਲੇ ਕੁੱਝ ਨਹੀਂ ਕਹਿ ਸਕਦੇ ਪਰ ਇਹ ਵਾਧਾ ਜ਼ਰੂਰ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਚੁਨੌਤੀਆਂ ਦੇ ਬਾਵਜੂਦ ਇਸ ਮਹਾਮਾਰੀ ਨੂੰ ਹਰਾਉਣ ਵਿਚ ਭਾਰਤ ਪੂਰੀ ਪ੍ਰਤੀਬੱਧਤਾ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਭਾਂਜ ਦੇਣ ਲਈ ਪ੍ਰੀਖਿਆ ਦੀ ਇਸ ਘੜੀ ਵਿਚ ਹਰ ਵਿਅਕਤੀ ਨੂੰ ਅਪਣਾ ਯੋਗਦਾਨ ਪਾਉਣਾ ਚਾਹੀਦਾ ਹੈ।  (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement