ਕਿਸਾਨਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, ਸਮਾਨ ਸੜ ਕੇ ਹੋਇਆ ਸੁਆਹ  
Published : Apr 15, 2021, 4:53 pm IST
Updated : Apr 15, 2021, 4:53 pm IST
SHARE ARTICLE
File Photo
File Photo

ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਸੋਨੀਪਤ: ਸਿੰਘੂ ਬਾਰਡਰ 'ਤੇ ਚੱਲ ਰਹੇ ਅੰਦੋਲਨ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਢਾਬੇ ਨੇੜੇ ਚਾਰ ਝੌਪੜੀਆਂ 'ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਢਾਬੇ ਨੇੜੇ ਬਣੀਆਂ 4 ਝੌਪੜੀਆਂ ਸੜ ਕੇ ਸਵਾਹ ਹੋ ਗਈਆਂ। ਝੌਪੜੀਆਂ 'ਚ ਰੱਖਿਆ ਸਾਮਾਨ ਵੀ ਸੜ ਗਿਆ। ਹਾਲਾਂਕਿ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਕਾਫ਼ੀ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਕੁਮਾਰ ਨੇ ਦੱਸਿਆ ਕਿ ਢਾਬੇ ਨੇੜੇ ਝੌਪੜੀਆਂ 'ਚ ਅੱਗ ਲੱਗੀ ਹੋਈ ਸੀ। ਜੋ ਵੀ ਸ਼ਿਕਾਇਤ ਮਿਲੇਗੀ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨ ਲੀਡਰਾਂ ਤੇ ਹੋਰ ਕਿਸਾਨਾਂ ਵਿੱਚ ਭਾਰੀ ਰੋਸ ਹੈ। ਮੌਕੇ ਤੇ ਬਲਦੇਵ ਸਿਰਸਾ ਤੇ ਜਗਜੀਤ ਡੱਲੇਵਾਲ ਵੀ ਪਹੁੰਚ ਗਏ ਸਨ।

ਇਸ ਘਟਨਾ ਵਿਚ ਕਿਸੇ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਹਾਲਾਂਕਿ ਇਕ ਬਜ਼ੁਰਗ ਦੇ ਅੱਖ 'ਤੇ ਥੋੜ੍ਹੀ ਸੱਟ ਜ਼ਰੂਰ ਲੱਗੀ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਾਡੀ ਲਹਿਰ ਨੂੰ ਤੋੜਨਾ ਚਾਹੁੰਦੀ ਹੈ ਤੇ ਸਰਕਾਰ ਦੇ ਇਸ਼ਾਰੇ 'ਤੇ ਕੁਝ ਸ਼ਰਾਰਤੀ ਅਨਸਰਾਂ ਨੇ ਝੌਪੜੀਆਂ ਵਿੱਚ ਅੱਗ ਲਗਾਈ ਹੈ।

ਸਿਰਸਾ ਨੇ ਦੱਸਿਆ ਕਿ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਤੇ ਪੁਲਿਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਇਹ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਸਾਜਿਸ਼ ਰਚ ਰਹੀ ਹੈ। ਪ੍ਰਦਰਸ਼ਨਕਾਰੀ ਮਹਿਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸੀਂ ਇਨ੍ਹਾਂ ਘਟਨਾਵਾਂ ਤੋਂ ਨਹੀਂ ਡਰਦੇ ਤੇ ਇਹ ਮੰਗਾਂ ਪੂਰੀਆਂ ਹੋਣ ਤੱਕ ਇਹ ਕਿਸਾਨ ਅੰਦੋਲਨ ਜਾਰੀ ਨਹੀਂ ਰਹੇਗਾ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement