Supreme Court : ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅਰਜ਼ੀ 'ਤੇ ED ਨੂੰ ਜਾਰੀ ਕੀਤਾ ਨੋਟਿਸ , ਹੁਣ 29 ਨੂੰ ਹੋਵੇਗੀ ਸੁਣਵਾਈ
Published : Apr 15, 2024, 1:34 pm IST
Updated : Apr 15, 2024, 2:23 pm IST
SHARE ARTICLE
 Arvind Kejriwal'
Arvind Kejriwal'

Supreme Court : ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅਰਜ਼ੀ 'ਤੇ ED ਨੂੰ ਜਾਰੀ ਕੀਤਾ ਨੋਟਿਸ , ਹੁਣ 29 ਨੂੰ ਹੋਵੇਗੀ ਸੁਣਵਾਈ

 

Supreme Court : ਸ਼ਰਾਬ ਨੀਤੀ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਐਤਵਾਰ ਨੂੰ ਕਿਹਾ ਕਿ ਅਸੀਂ ਇਸ ਮਹੀਨੇ (ਅਪ੍ਰੈਲ) ਦੇ ਆਖਰੀ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰਾਂਗੇ।

ਕੇਜਰੀਵਾਲ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ ਨੇ ਅਤੇ ਈਡੀ ਦੀ ਤਰਫੋਂ ਸਾਲਿਸਟਰ ਜਨਰਲ ਨੇ ਦਲੀਲਾਂ ਪੇਸ਼ ਕੀਤੀਆਂ। ਸਿੰਘਵੀ ਨੇ ਅਦਾਲਤ ਨੂੰ ਕਿਹਾ, 'ਮੈਂ ਤੁਹਾਡੇ ਸਾਹਮਣੇ ਕੁਝ ਹੈਰਾਨ ਕਰਨ ਵਾਲੇ ਤੱਥ ਪੇਸ਼ ਕਰਨਾ ਚਾਹੁੰਦਾ ਹਾਂ।' ਇਸ 'ਤੇ ਅਦਾਲਤ ਨੇ ਕਿਹਾ ਕਿ ਸਾਨੂੰ ਨੋਟਿਸ ਜਾਰੀ ਕਰਨ ਦਿਓ।

 

ਸਿੰਘਵੀ ਨੇ ਕਿਹਾ-  ਸੁਣਵਾਈ ਦੀ ਤਰੀਕ ਨੇੜੇ ਰੱਖੋ , ਹੋ ਸਕੇ ਤਾਂ ਇਸ ਸ਼ੁੱਕਰਵਾਰ ਨੂੰ। ਇਸ 'ਤੇ ਕੋਰਟ ਨੇ ਕਿਹਾ- ਅਸੀਂ ਤੁਹਾਨੂੰ ਨੇੜੇ ਦੀ ਤਰੀਕ ਦੇ ਸਕਦੇ ਹਾਂ, ਪਰ ਉਹ ਤਰੀਕ ਨਹੀਂ ਜੋ ਤੁਸੀਂ ਸੁਝਾਈ ਹੈ। ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਸਿਰਫ ਇਸ ਲਈ ਸੀ ,ਤਾਂ ਜੋ ਕੇਜਰੀਵਾਲ ਚੋਣ ਪ੍ਰਚਾਰ ਨਾ ਕਰ ਸਕੇ। ਅਦਾਲਤ ਨੇ ਕਿਹਾ- ਅਸੀਂ ਇਸ ਮਹੀਨੇ ਦੇ ਆਖਰੀ ਹਫ਼ਤੇ ਸੁਣਵਾਈ ਕਰਾਂਗੇ। ਅਦਾਲਤ ਨੇ ਕਿਹਾ ਕਿ 29 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ 'ਚ ਸੁਣਵਾਈ ਹੋਵੇਗੀ। ਸਿੰਘਵੀ ਨੇ ਹੋਰ ਜਲਦੀ ਸੁਣਵਾਈ ਦੀ ਅਪੀਲ ਕੀਤੀ। ਅਦਾਲਤ ਨੇ ਕਿਹਾ ਕਿ ਜਿੰਨੀ ਜਲਦੀ ਸੁਣਵਾਈ ਕਰ ਸਕਦੇ ਹਾਂ , ਉਸ ਦਿਨ ਦੀ ਤਾਰੀਕ ਤੁਹਾਨੂੰ ਦੇ ਦਿੱਤੀ ਹੈ।

 

ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। 22 ਮਾਰਚ ਨੂੰ ਉਸ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ, ਜਿਸ ਨੂੰ ਬਾਅਦ ਵਿੱਚ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ। 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ। ਕੇਜਰੀਵਾਲ ਨੂੰ ਬੈਰਕ ਨੰਬਰ 2 ਵਿੱਚ ਰੱਖਿਆ ਗਿਆ ਹੈ। 

 

Location: India, Delhi, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement