ਸ਼੍ਰੀਨਗਰ ’ਚ ਤਾਪਮਾਨ 30.4 ਡਿਗਰੀ ਸੈਲਸੀਅਸ ’ਤੇ ਪੁੱਜਾ, ਪਿਛਲੇ 8 ਦਹਾਕਿਆਂ ’ਚ ਅਪ੍ਰੈਲ ਦਾ ਸੱਭ ਤੋਂ ਗਰਮ ਦਿਨ ਰਿਹਾ
Published : Apr 15, 2025, 11:04 pm IST
Updated : Apr 15, 2025, 11:04 pm IST
SHARE ARTICLE
Representative Image.
Representative Image.

20 ਅਪ੍ਰੈਲ 1946 ਨੂੰ ਵੱਧ ਤੋਂ ਵੱਧ ਤਾਪਮਾਨ 31.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ

ਸ੍ਰੀਨਗਰ : ਸ੍ਰੀਨਗਰ ’ਚ ਮੰਗਲਵਾਰ ਨੂੰ ਪਿਛਲੇ 8 ਦਿਹਾਕਿਆਂ ’ਚ ਅਪ੍ਰੈਲ ਦਾ ਸੱਭ ਤੋਂ ਗਰਮ ਦਿਨ ਦਰਜ ਕੀਤਾ ਗਿਆ ਜਦੋਂ ਤਾਪਮਾਨ 30.4 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ, ਜੋ ਇਸ ਮੌਸਮ ਦੇ ਇਸ ਸਮੇਂ ਆਮ ਨਾਲੋਂ 10.2 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ’ਚ 20 ਅਪ੍ਰੈਲ 1946 ਨੂੰ ਵੱਧ ਤੋਂ ਵੱਧ ਤਾਪਮਾਨ 31.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਮੌਸਮ ਦੇ ਇਸ ਸਮੇਂ ਲਈ ਔਸਤਨ ਆਮ ਦਿਨ ਦਾ ਤਾਪਮਾਨ 20.2 ਡਿਗਰੀ ਸੈਲਸੀਅਸ ਹੁੰਦਾ ਹੈ। ਅਧਿਕਾਰੀਆਂ ਨੇ ਦਸਿਆ ਕਿ ਮੰਗਲਵਾਰ ਨੂੰ ਕਸ਼ਮੀਰ ਵਾਦੀ ਦੇ ਮੌਸਮ ਕੇਂਦਰਾਂ ਨੇ ਤਾਪਮਾਨ ਆਮ ਨਾਲੋਂ 8.1 ਤੋਂ 11.2 ਡਿਗਰੀ ਵੱਧ ਦਰਜ ਕੀਤਾ। ਉਨ੍ਹਾਂ ਨੇ ਦਸਿਆ ਕਿ ਕਾਜ਼ੀਗੁੰਡ ’ਚ 29.8 ਡਿਗਰੀ ਸੈਲਸੀਅਸ ਤਾਪਮਾਨ ਅਪ੍ਰੈਲ ਦੇ ਮਹੀਨੇ ’ਚ ਹੁਣ ਤਕ ਦਾ ਤੀਜਾ ਸੱਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। 

ਮੌਸਮ ਵਿਭਾਗ ਨੇ ਕਿਹਾ ਕਿ ਘਾਟੀ ’ਚ ਮੌਸਮ 17 ਅਪ੍ਰੈਲ ਤਕ ਆਮ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 18 ਤੋਂ 20 ਅਪ੍ਰੈਲ ਤਕ ਜ਼ਿਆਦਾਤਰ ਥਾਵਾਂ ’ਤੇ ਉੱਚੇ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼/ਬਰਫਬਾਰੀ ਹੋਣ ਦੀ ਸੰਭਾਵਨਾ ਹੈ ਅਤੇ ਵੱਖ-ਵੱਖ ਥਾਵਾਂ ’ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 

Tags: temperature, heat

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement