ਕੋਰੋਨਾ : 24 ਘੰਟਿਆਂ ਵਿਚ 134 ਮੌਤਾਂ
Published : May 15, 2020, 8:35 am IST
Updated : May 15, 2020, 8:35 am IST
SHARE ARTICLE
FILE PHOTO
FILE PHOTO

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਦਸਿਆ ਕਿ ਕੋਰੋਨਾ ਵਾਇਰਸ ਲਾਗ ਦੇ ਮਾਮਲੇ ਦੁਗਣੇ ਹੋਣ ਦੀ ਦਰ ਪਿਛਲੇ ਤਿੰਨ ਦਿਨਾਂ ਵਿਚ ਸੁਧਰ ਕੇ 13.9 ਦਿਨ ਹੋ ਗਈ ਹੈ।

ਨਵੀਂ ਦਿੱਲੀ, 14 ਮਈ: ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਦਸਿਆ ਕਿ ਕੋਰੋਨਾ ਵਾਇਰਸ ਲਾਗ ਦੇ ਮਾਮਲੇ ਦੁਗਣੇ ਹੋਣ ਦੀ ਦਰ ਪਿਛਲੇ ਤਿੰਨ ਦਿਨਾਂ ਵਿਚ ਸੁਧਰ ਕੇ 13.9 ਦਿਨ ਹੋ ਗਈ ਹੈ। ਦੇਸ਼ ਵਿਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 2549 ਹੋ ਗਏ ਹਨ ਅਤੇ ਲਾਗ ਦੇ ਕੁਲ ਮਾਮਲਿਆਂ ਦੀ ਗਿਣਤੀ 78003 ਹੋ ਗਈ ਹੈ।

File photoFile photo

ਕੌਮੀ ਰੋਗ ਕੰਟਰੋਲ ਕੇਂਦਰ ਦੇ ਦੌਰੇ ਮਗਰੋਂ ਮੰਤਰੀ ਨੇ ਕਿਹਾ ਕਿ 14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ। ਇਨ੍ਹਾਂ ਰਾਜਾਂ ਵਿਚ ਗੁਜਰਾਤ, ਤੇਲੰਗਾਨਾ, ਝਾਰਖੰਡ, ਚੰਡੀਗੜ੍ਹ, ਛੱਤੀਸਗੜ੍ਹ, ਅੰਡਮਾਨ, ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਦਾਦਰ ਅਤੇ ਨਗਰ ਹਵੇਲੀ, ਗੋਆ, ਮਣੀਪੁਰ, ਮੇਘਾਲਿਆ ਅਤੇ ਪੁਡੂਚੇਰੀ ਸ਼ਾਮਲ ਹਨ। ਵੀਰਵਾਰ ਸਵੇਰ ਅੱਠ ਵਜੇ ਤਕ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ ਮੌਤ ਦੇ 134 ਮਾਮਲੇ ਸਾਹਮਣੇ ਆਏ ਅਤੇ ਲਾਗ ਦੇ 3722 ਨਵੇਂ ਮਾਮਲੇ ਸਾਹਮਣੇ ਆਏ। 26235 ਲੋਕ ਇਸ ਬੀਮਾਰੀ ਨੂੰ ਮਾਤ ਦੇ ਚੁਕੇ ਹਨ।

ਸਿਹਤ ਮੰਤਰਾਲੇ ਦੇ ਬਿਆਨ ਵਿਚ ਹਰਸ਼ਵਰਧਨ ਦੇ ਹਵਾਲੇ ਨਾਲ ਕਿਹਾ ਗਿਆ, 'ਇਹ ਖ਼ੁਸ਼ੀ ਦੀ ਗੱਲ ਹੈ ਕਿ ਪਿਛਲੇ ਤਿੰਨ ਦਿਨਾਂ ਵਿਚ ਕੋਰੋਨਾ ਵਾਇਰਸ ਲਾਗ ਦੇ ਮਾਮਲਿਆਂ ਦੀ ਦੁਗਣੇ ਹੋਣ ਦੀ ਦਰ ਸੁਧਰ ਕੇ 13.9 ਦਿਨ ਹੋ ਗਈ ਹੈ ਜੋ ਪਿਛਲੇ 14 ਦਿਨਾਂ ਵਿਚ 11.1 ਸੀ।' ਉਨ੍ਹਾਂ ਇਸ ਮੌਕੇ ਕੋਬਾਸ 6800 ਜਾਂਚ ਮਸ਼ੀਨਾਂ ਦੇਸ਼ ਨੂੰ ਸਮਰਪਿਤ ਕੀਤੀਆਂ। ਮੰਤਰੀ ਨੇ ਕਿਹਾ, 'ਅਸੀਂ ਹਰ ਰੋਜ਼ ਇਕ ਲੱਖ ਨਮੂਨਿਆਂ ਦੀ ਜਾਂਚ ਕਰਨ ਦੀ ਸਮਰੱਥਾ ਵਿਕਸਤ ਕਰ ਲਈ ਹੈ। ਅੱਜ ਅਹਿਮ ਦਿਨ ਹੈ ਕਿਉਂਕਿ ਅਸੀਂ ਹੁਣ ਤਕ ਦੇਸ਼ ਵਿਚ 500 ਤੋਂ ਜ਼ਿਆਦਾ ਲੈਬਾਂ ਵਿਚ ਕੋਵਿਡ-19 ਦੇ ਲਗਭਗ 20 ਲੱਖ ਨਮੂਨਿਆਂ ਦੀ ਜਾਂਚ ਕਰ ਲਈ ਹੈ।'  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement