ਹੁਣ ਤਕ 806 ਮਜ਼ਦੂਰ ਸਪੈਸ਼ਲ ਗੱਡੀਆਂ ਚਲਾਈਆਂ ਗਈਆਂ
Published : May 15, 2020, 8:43 am IST
Updated : May 15, 2020, 8:43 am IST
SHARE ARTICLE
File Photo
File Photo

ਰੇਲਵੇ ਨੇ ਇਕ ਮਈ ਤੋਂ 806 ਮਜ਼ਦੂਰ ਸਪੈਸ਼ਲ ਟਰੇਨਾਂ ਚਲਾਈਆਂ ਹਨ ਅਤੇ ਤਾਲਾਬੰਦੀ ਕਾਰਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਫਸੇ

ਨਵੀਂ ਦਿੱਲੀ, 14 ਮਈ : ਰੇਲਵੇ ਨੇ ਇਕ ਮਈ ਤੋਂ 806 ਮਜ਼ਦੂਰ ਸਪੈਸ਼ਲ ਟਰੇਨਾਂ ਚਲਾਈਆਂ ਹਨ ਅਤੇ ਤਾਲਾਬੰਦੀ ਕਾਰਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਫਸੇ ਲਗਭਗ 10 ਲੱਖ ਪ੍ਰਵਾਸੀ ਕਾਮਿਆਂ ਨੂੰ ਇਨ੍ਹਾਂ ਟਰੇਨਾਂ ਰਾਹੀਂ ਉਨ੍ਹਾਂ ਦੇ ਮੁਕਾਮ ਤਕ ਪਹੁੰਚਾਇਆ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਸੱਭ ਤੋਂ ਜ਼ਿਆਦਾ ਟਰੇਨਾਂ ਯੂਪੀ ਗਈਆਂ ਜਿਸ ਤੋਂ ਬਾਅਦ ਬਿਹਾਰ ਦਾ ਨੰਬਰ ਆਉਂਦਾ ਹੈ।

14 ਮਾਰਚ 2020 ਤਕ ਦੇਸ਼ ਦੇ ਵੱਖ ਵੱਖ ਰਾਜਾਂ ਤੋਂ 800 ਵਿਸ਼ੇਸ਼ ਟਰੇਨਾਂ ਚਲਾਈਆਂ ਗਈਆਂ। 10 ਲੱਖ ਤੋਂ ਵੱਧ ਯਾਤਰੀ ਆਪੋ ਅਪਣੇ ਘਰ ਪਹੁੰਚੇ। ਰੇਲਵੇ ਨੇ ਕਿਹਾ ਕਿ ਯਾਤਰੀਆਂ ਦੇ ਮੂਲ ਨਿਵਾਸ ਸਥਾਨ ਵਾਲੇ ਰਾਜ ਦੀ ਸਹਿਮਤੀ ਮਗਰੋਂ ਹੀ ਇਹ ਗੱਡੀਆਂ ਚਲਾਈਆਂ ਗਈਆਂ। ਇਹ ਗੱਡੀਆਂ ਆਂਧਰਾ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਣੀਪੁਰ, ਮਿਜ਼ੋਰਮ, ਉੜੀਸਾ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਤ੍ਰਿਪੁਰਾ, ਯੂਪੀ, ਉਤਰਾਖੰਡ ਅਤੇ ਪਛਮੀ ਬੰਗਾਲ ਜਿਹੇ ਰਾਜਾਂ ਵਿਚ ਪੁਜੀਆਂ।

File photoFile photo

ਰੇਲਵੇ ਨੇ ਕਿਹਾ ਕਿ ਟਰੇਨ ਵਿਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਜਾਂਚ ਕੀਤੀ ਗਈ। ਨਾਲ ਹੀ ਯਾਤਰਾ ਦੌਰਾਨ ਮੁਫ਼ਤ ਭੋਜਨ ਅਤੇ ਪਾਣੀ ਵੀ ਦਿਤਾ ਜਾ ਰਿਹਾ ਹੈ। ਸੋਮਵਾਰ ਤੋਂ ਹਰ ਗੱਡੀ ਵਿਚ ਲਗਭਗ 1700 ਸਫ਼ਰ ਕਰਲਗੇ ਜਦਕਿ ਪਹਿਲਾਂ ਇਹ ਗਿਣਤੀ 1200 ਸੀ।  (ਏਜੰਸੀ)  
ਪਹਿਲਾਂ ਇਹ ਗੱਡੀਆਂ ਰਸਤੇ ਵਿਚ ਕਿਤੇ ਵੀ ਨਹੀਂ ਰੁਕਦੀਆਂ ਸਨ ਪਰ ਹੁਣ ਮੁਕਾਮ ਰਾਜਾਂ ਵਿਚ ਵੱਧ ਤੋਂ ਵੱਧ ਤਿੰਨ ਥਾਵਾਂ 'ਤੇ ਰੁਕਣਗੀਆਂ। ਅਧਿਕਾਰੀਆਂ ਮੁਤਾਬਕ ਰੇਲਵੇ ਹਰ ਰੋਜ਼ ਲਗਭਗ 80 ਲੱਖ ਰੁਪਏ ਖ਼ਰਚ ਰਹੀ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement