ਬਿਹਾਰ ਦੀ ਕਰਾਕਟ ਲੋਕ ਸਭਾ ਸੀਟ ਤੋਂ ਮਾਂ-ਪੁੱਤਰ ਆਹਮੋ-ਸਾਹਮਣੇ
Published : May 15, 2024, 9:50 pm IST
Updated : May 15, 2024, 9:50 pm IST
SHARE ARTICLE
Pawan Singh and his mother Pratima Puri.
Pawan Singh and his mother Pratima Puri.

ਭੋਜਪੁਰੀ ਅਦਾਕਾਰ ਪਵਨ ਸਿੰਘ ਦੀ ਮਾਂ ਨੇ ਕਰਾਕਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ 

ਪਟਨਾ: ਭੋਜਪੁਰੀ ਅਦਾਕਾਰ ਪਵਨ ਸਿੰਘ ਦੀ ਮਾਂ ਪ੍ਰਤਿਮਾ ਪੁਰੀ ਨੇ ਮੰਗਲਵਾਰ ਨੂੰ ਬਿਹਾਰ ਦੀ ਕਰਾਕਟ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਵਨ ਸਿੰਘ ਅਤੇ ਉਨ੍ਹਾਂ ਦੀ ਮਾਂ ਦੋਹਾਂ ਨੇ ਚੋਣਾਂ ਲੜਨ ਬਾਰੇ ਕੋਈ ਬਿਆਨ ਨਹੀਂ ਦਿਤਾ ਹੈ। 

ਰਾਸ਼ਟਰੀ ਲੋਕ ਮੋਰਚਾ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਕਰਾਕਟ ਲੋਕ ਸਭਾ ਸੀਟ ਤੋਂ ਕੌਮੀ ਲੋਕਤੰਤਰੀ ਗੱਠਜੋੜ (ਐਨ.ਡੀ.ਏ.) ਦੇ ਉਮੀਦਵਾਰ ਹਨ। ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੀ ਅਗਵਾਈ ਵਾਲੇ ਮਹਾਗਠਜੋੜ ਨੇ ਸੀ.ਪੀ.ਆਈ. (ਐਮ.ਐਲ.) ਦੇ ਰਾਜਾਰਾਮ ਸਿੰਘ ਨੂੰ ਇਸ ਸੀਟ ਤੋਂ ਚੋਣ ਮੈਦਾਨ ’ਚ ਉਤਾਰਿਆ ਹੈ। 

ਕਿਆਸ ਲਗਾਏ ਜਾ ਰਹੇ ਹਨ ਕਿ ਸਿੰਘ ਦੀ ਮਾਂ ਪ੍ਰਤਿਮਾ ਦੇਵੀ ਨੇ ਆਜ਼ਾਦ ਉਮੀਦਵਾਰ ਵਜੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੈਂਬਰ ਅਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੀ ਹੈ। 

ਸੂਤਰਾਂ ਨੇ ਦਸਿਆ ਕਿ ਪਛਮੀ ਬੰਗਾਲ ਦੇ ਆਸਨਸੋਲ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਤੋਂ ਇਨਕਾਰ ਕਰਨ ਵਾਲੇ ਪਵਨ ਸਿੰਘ ਨੂੰ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਕਰਾਕਟ ’ਚ ਐਨ.ਡੀ.ਏ. ਉਮੀਦਵਾਰ ਦੇ ਵਿਰੁਧ ਚੋਣ ਨਾ ਲੜਨ ਦੇ ਹੁਕਮ ਦਿਤੇ ਹਨ। 

ਇਹ ਸਮਝਿਆ ਜਾਂਦਾ ਹੈ ਕਿ ਪਵਨ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰਨ ਦਾ ਫੈਸਲਾ ਕਰਨ ਤੋਂ ਪਹਿਲਾਂ ਲੋਕ ਸਭਾ ਟਿਕਟ ਲਈ ਆਰ.ਜੇ.ਡੀ. ਵਰਗੀਆਂ ਵਿਰੋਧੀ ਪਾਰਟੀਆਂ ਨਾਲ ਗੱਲਬਾਤ ਕੀਤੀ ਸੀ। ਕਰਾਕਟ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ 17 ਮਈ ਹੈ। ਵੋਟਾਂ 1 ਜੂਨ ਨੂੰ ਪੈਣਗੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement