ਪਿਛਲੇ 24 ਘੰਟੇ ਚ ਦਿੱਲੀ ਚ 2224 ਨਵੇਂ ਕੇਸ ਦਰਜ਼, ਕੁੱਲ ਗਿਣਤੀ 41 ਹਜ਼ਾਰ ਤੋਂ ਪਾਰ
Published : Jun 15, 2020, 9:44 pm IST
Updated : Jun 15, 2020, 9:44 pm IST
SHARE ARTICLE
Covid 19
Covid 19

ਹੀ ਹੁਣ ਤੱਕ ਦਿੱਲੀ ਵਿਚ 1327 ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ।

ਨਵੀਂ ਦਿੱਲੀ : ਦਿੱਲੀ ਵਿਚ ਕਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਡੀ ਗਿਣਤੀ ਵਿਚ ਦਰਜ਼ ਹੋ ਰਹੇ ਹਨ। ਪਿਛਲੇ ਤਿੰਨ ਦਿਨਾਂ ਵਿਚ ਦਿੱਲੀ ਵਿਚ ਕਰੋਨਾ ਵਾਇਰਸ ਦੇ 3 ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ਼ ਹੋਏ ਹਨ। ਇਸੇ ਤਰ੍ਹਾਂ ਦਿੱਲੀ ਵਿਚ ਹੁਣ ਕਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 40 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

Covid 19Covid 19

ਪਿਛਲੇ 24 ਘੰਟੇ ਵਿਚ ਰਾਜਧਾਨੀ ਵਿਚ ਕਰੋਨਾ ਦੇ 2224 ਮਾਮਲੇ ਦਰਜ਼ ਹੋਏ ਹਨ ਅਤੇ 56 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਦਿੱਲੀ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 41,182 ਹੋ ਗਈ ਹੈ। ਇਸ ਤੋਂ ਇਲਾਵਾ ਇਕ ਰਾਹਤ ਦੀ ਗੱਲ ਇਹ ਵੀ ਹੈ ਕਿ ਜਿਸ ਤਰ੍ਹਾਂ ਇੱਥੇ ਮਾਮਲੇ ਵੱਧ ਰਹੇ ਹਨ ਉਸੇ ਤਰ੍ਹਾਂ ਲੋਕਾਂ ਦੇ ਠੀਕ ਹੋਣ ਦੀ ਦਰ ਵੀ ਸਾਹਮਣੇ ਆ ਰਹੀ ਹੈ,

Covid19Covid19

ਪਿਛਲੇ 24 ਘੰਟੇ ਵਿਚ 878 ਲੋਕ ਠੀਕ ਹੋ ਕੇ ਆਪਣੇ ਘਰ ਪਹੁੰਚੇ ਹਨ। ਇਸ ਤੋਂ ਬਾਅਦ ਦਿੱਲੀ ਵਿਚ ਕਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 15,823 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਦਿੱਲੀ ਵਿਚ 1327 ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ।

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement