ਗੁਜਰਾਤ 'ਚ 125KM ਦੀ ਰਫ਼ਤਾਰ ਨਾਲ ਟਕਰਾਇਆ ਚੱਕਰਵਾਤੀ ਤੂਫ਼ਾਨ 'ਬਿਪਰਜੋਏ', ਲੈਂਡਫਾਲ ਸ਼ੁਰੂ 
Published : Jun 15, 2023, 7:23 pm IST
Updated : Jun 15, 2023, 7:23 pm IST
SHARE ARTICLE
Cyclone 'Biparjoy'
Cyclone 'Biparjoy'

ਬਿਪਰਜੋਏ ਇਸ ਸਮੇਂ ਜਾਖਉ ਬੰਦਰਗਾਹ ਤੋਂ 110 ਕਿਲੋਮੀਟਰ ਪੱਛਮ-ਦੱਖਣ-ਪੱਛਮ, ਦੇਵਭੂਮੀ ਦਵਾਰਕਾ ਤੋਂ 160 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿਚ ਹੈ।

ਨਵੀਂ ਦਿੱਲੀ - ਗੁਜਰਾਤ 'ਚ ਚੱਕਰਵਾਤੀ ਤੂਫ਼ਾਨ 'ਬਿਪਰਜੋਏ' ਦਾ ਲੈਂਡਫਾਲ ਸ਼ੁਰੂ ਹੋ ਗਿਆ ਹੈ। ਤੂਫ਼ਾਨ ਨੇ ਕਈ ਤੱਟਵਰਤੀ ਖੇਤਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ 120-130 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਸੌਰਾਸ਼ਟਰ ਅਤੇ ਕੱਛ ਜ਼ਿਲ੍ਹਿਆਂ ਦੇ ਤੱਟਵਰਤੀ ਖੇਤਰਾਂ ਲਈ ਗੰਭੀਰ ਚੱਕਰਵਾਤੀ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ।   

ਬਿਪਰਜੋਏ ਇਸ ਸਮੇਂ ਜਾਖਉ ਬੰਦਰਗਾਹ ਤੋਂ 110 ਕਿਲੋਮੀਟਰ ਪੱਛਮ-ਦੱਖਣ-ਪੱਛਮ, ਦੇਵਭੂਮੀ ਦਵਾਰਕਾ ਤੋਂ 160 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿਚ ਹੈ। ਜਾਣਕਾਰੀ ਮੁਤਾਬਕ ਚੱਕਰਵਾਤ ਦੀ ਰਫ਼ਤਾਰ ਘੱਟ ਗਈ ਹੈ ਪਰ ਫਿਰ ਵੀ 110-125 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ, ਜੋ ਖ਼ਤਰਨਾਕ ਹੈ। 

ਚੱਕਰਵਾਤੀ ਤੂਫ਼ਾਨ ਦੇ ਮੱਦੇਨਜ਼ਰ ਵੀਰਵਾਰ ਸਵੇਰੇ 9 ਵਜੇ ਤੱਕ ਸੂਬੇ ਦੇ 8 ਜ਼ਿਲ੍ਹਿਆਂ ਤੋਂ 1 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ। ਵਰਤਮਾਨ ਵਿਚ, ਸੂਬਾ ਸਰਕਾਰ ਨੇ ਬਿਪਰਜੋਏ ਦੇ ਸੰਭਾਵੀ ਪ੍ਰਭਾਵਾਂ ਨਾਲ ਨਜਿੱਠਣ ਲਈ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ 34 ਟੀਮਾਂ ਤਾਇਨਾਤ ਕੀਤੀਆਂ ਹਨ। 

ਆਈਐਮਡੀ ਦੇ ਡਾਇਰੈਕਟਰ ਜਨਰਲ ਡਾਕਟਰ ਮ੍ਰਿਤੁੰਜੇ ਮਹਾਪਾਤਰਾ ਨੇ ਦੱਸਿਆ, "ਚੱਕਰਵਾਤ ਕਰਾਚੀ ਅਤੇ ਮੰਡਵੀ ਦੇ ਵਿਚਕਾਰ ਜਖਾਊ ਬੰਦਰਗਾਹ ਦੇ ਨੇੜੇ ਟਕਰਾਏਗਾ। ਹੁਣ ਇਹ ਜਖਾਊ ਬੰਦਰਗਾਹ ਤੋਂ ਲਗਭਗ 70 ਕਿਲੋਮੀਟਰ ਦੂਰ ਹੈ। ਇਸ ਲਈ ਅਜਿਹੀ ਸਥਿਤੀ ਵਿਚ, ਸੌਰਾਸ਼ਟਰ ਦੇ ਤੱਟਵਰਤੀ ਖੇਤਰਾਂ ਵਿੱਚ ਲੈਂਡਫਾਲ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਕੱਛ, ਲੈਂਡਫਾਲ ਅੱਧੀ ਰਾਤ ਤੱਕ ਜਾਰੀ ਰਹੇਗਾ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement