ਸੂਬੇ 'ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਠੰਡ ਦਾ ਹੋਇਆ ਅਹਿਸਾਸ

By : GAGANDEEP

Published : Jun 15, 2023, 2:57 pm IST
Updated : Jun 15, 2023, 2:57 pm IST
SHARE ARTICLE
photo
photo

18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ

 

ਚੰਡੀਗੜ੍ਹ: ਪੰਜਾਬ 'ਚ ਮੌਸਮ ਦਾ ਮਿਜਾਜ਼ ਲਗਾਤਾਰ ਬਦਲ ਰਿਹਾ ਹੈ, ਜੇਕਰ ਬੀਤੇ ਦਿਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਕਈ ਹਿੱਸਿਆਂ 'ਚ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਅੱਜ ਸਵੇਰ ਤੋਂ ਹੀ ਤੇਜ਼ ਹਵਾ ਦੇ ਨਾਲ-ਨਾਲ ਹਲਕੀ ਬਾਰਸ਼ ਵੀ ਹੋ ਰਹੀ ਹੈ। ਆਈਐਮਡੀ ਦੇ ਪੂਰਵ ਅਨੁਮਾਨ ਅਨੁਸਾਰ 18 ਜੂਨ ਤੱਕ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਝੁੱਗੀ ਨੂੰ ਲੱਗੀ ਅੱਗ, ਸੁੱਤੇ ਪਏ ਮਾਂ ਸਮੇਤ ਜ਼ਿੰਦਾ ਸੜੇ 5 ਮਾਸੂਮ ਬੱਚੇ  

ਉਧਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ ਮੀਂਹ ਦਾ ਪ੍ਰਭਾਵ 16 ਜੂਨ ਤੱਕ ਜਾਰੀ ਰਹੇਗਾ, ਜਿਸ ਤੋਂ ਬਾਅਦ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ ਮਾਨਸੂਨ ਪੰਜਾਬ 'ਚ ਕਦੋਂ ਦਾਖਲ ਹੋਵੇਗਾ, ਇਸ ਬਾਰੇ ਫਿਲਹਾਲ ਕੋਈ ਅਪਡੇਟ ਨਹੀਂ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਨਹਿਰ ਵਿਚ ਡੁੱਬਣ ਕਾਰਨ ਨਵ-ਵਿਆਹੁਤਾ ਦੀ ਮੌਤ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਮੀਂਹ ਪੈ ਰਿਹਾ ਹੈ, ਉਹ ਪੱਛਮੀ ਚੱਕਰਵਾਤ ਦੇ ਪ੍ਰਭਾਵ ਹੇਠ ਹੈ। ਜਦਕਿ ਜੂਨ ਮਹੀਨੇ ਦੇ ਪਹਿਲੇ 15 ਦਿਨ ਬੀਤ ਚੁੱਕੇ ਹਨ। ਦੂਜੇ ਪਾਸੇ ਅਰਬ ਸਾਗਰ ਤੋਂ ਪੱਛਮੀ ਤੱਟ ਵੱਲ ਵਧ ਰਿਹਾ ਚੱਕਰਵਾਤ ਰਾਜਸਥਾਨ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਪੰਜਾਬ ਵਿੱਚ ਫਿਲਹਾਲ ਕੋਈ ਅਲਰਟ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement