ਟਰਾਂਸਪੋਰਟ ਮੰਤਰੀ ਵਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਦਿਤੀ ਇਜਾਜ਼ਤ

By : GAGANDEEP

Published : Jun 15, 2023, 6:08 pm IST
Updated : Jun 15, 2023, 6:08 pm IST
SHARE ARTICLE
photo
photo

ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦੇ 5 ਦੋਸ਼ੀ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਕੱਤਰ  ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: ਮੰਡੀ ਗੋਬਿੰਦਗੜ੍ਹ 'ਚ ਇਕ ਭੱਠੀ 'ਚ ਹੋਇਆ ਧਮਾਕਾ, ਬੁਰੀ ਤਰ੍ਹਾਂ ਝੁਲਸੇ 6 ਮਜ਼ਦੂਰ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement