ਮੋਦੀ ਸਰਨੇਮ ਮਾਮਲਾ: ਸੁਪਰੀਮ ਕੋਰਟ ਪਹੁੰਚੇ ਰਾਹੁਲ ਗਾਂਧੀ, ਅਦਾਲਤ ਨੇ 2 ਸਾਲ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ  
Published : Jul 15, 2023, 6:18 pm IST
Updated : Jul 15, 2023, 6:19 pm IST
SHARE ARTICLE
Rahul Gandhi
Rahul Gandhi

ਸੂਰਤ ਸੈਸ਼ਨ ਕੋਰਟ ਨੇ 23 ਮਾਰਚ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਨੂੰ ਸਜ਼ਾ ਸੁਣਾਈ ਸੀ।

 

ਨਵੀਂ ਦਿੱਲੀ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਨੇਮ ਮਾਮਲੇ 'ਚ 2 ਸਾਲ ਦੀ ਸਜ਼ਾ 'ਤੇ ਰੋਕ ਲਗਾਉਣ ਲਈ ਸ਼ਨੀਵਾਰ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਸੂਰਤ ਸੈਸ਼ਨ ਕੋਰਟ ਨੇ 23 ਮਾਰਚ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਨੂੰ ਸਜ਼ਾ ਸੁਣਾਈ ਸੀ। ਫ਼ੈਸਲੇ ਦੇ ਖਿਲਾਫ਼ ਰਾਹੁਲ ਦੇ ਵਕੀਲ ਗੁਜਰਾਤ ਹਾਈ ਕੋਰਟ ਗਏ ਸਨ, ਜਿੱਥੇ 7 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। 

ਹਾਈਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ਤੋਂ ਇਲਾਵਾ ਰਾਹੁਲ ਖਿਲਾਫ਼ ਘੱਟੋ-ਘੱਟ 10 ਪੈਂਡਿੰਗ ਮਾਮਲੇ ਹਨ। ਅਜਿਹੇ 'ਚ ਸੂਰਤ ਦੀ ਅਦਾਲਤ ਦੇ ਫ਼ੈਸਲੇ 'ਚ ਦਖ਼ਲ ਦੇਣ ਦੀ ਲੋੜ ਨਹੀਂ ਹੈ। ਕਾਂਗਰਸ ਨੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਕਿਹਾ ਸੀ ਕਿ ਅਸੀਂ ਹੁਣ ਸੁਪਰੀਮ ਕੋਰਟ ਜਾਵਾਂਗੇ। ਸੁਪਰੀਮ ਕੋਰਟ 'ਚ ਰਾਹੁਲ ਦੀ ਪਟੀਸ਼ਨ 'ਤੇ ਸੁਣਵਾਈ ਦੀ ਤਰੀਕ ਅਜੇ ਸਾਹਮਣੇ ਨਹੀਂ ਆਈ ਹੈ ਪਰ ਜੇਕਰ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੀ ਜਾਂਦੀ ਹੈ ਤਾਂ ਰਾਹੁਲ ਦੀ ਮੈਂਬਰਸ਼ਿਪ ਬਹਾਲ ਹੋ ਜਾਵੇਗੀ ਅਤੇ ਉਹ 2024 ਦੀਆਂ ਲੋਕ ਸਭਾ ਚੋਣਾਂ ਲੜ ਸਕਣਗੇ। ਜੇਕਰ ਅਜਿਹਾ ਨਹੀਂ ਹੋਇਆ ਤਾਂ ਉਹ 8 ਸਾਲ ਤੱਕ ਚੋਣ ਨਹੀਂ ਲੜ ਸਕਣਗੇ। 

ਦੂਜੇ ਪਾਸੇ ਰਾਹੁਲ ਗਾਂਧੀ ਖਿਲਾਫ਼ ਮਾਣਹਾਨੀ ਦੀ ਸ਼ਿਕਾਇਤ ਕਰਨ ਵਾਲੇ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਨੇ 12 ਜੁਲਾਈ ਨੂੰ ਸੁਪਰੀਮ ਕੋਰਟ 'ਚ ਕੈਵੀਏਟ ਦਾਇਰ ਕੀਤੀ ਸੀ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਮੋਦੀ ਸਰਨੇਮ ਕੇਸ ਵਿਚ ਰਾਹੁਲ ਦੇ ਨਾਲ-ਨਾਲ ਉਨ੍ਹਾਂ ਦਾ ਪੱਖ ਵੀ ਸੁਣੇ। ਸੈਸ਼ਨ ਕੋਰਟ ਦੇ ਫ਼ੈਸਲੇ ਦੇ 27 ਮਿੰਟ ਬਾਅਦ ਹੀ ਰਾਹੁਲ ਨੂੰ ਜ਼ਮਾਨਤ ਮਿਲ ਗਈ ਸੀ।

ਰਾਹੁਲ ਦੀ ਸੰਸਦ ਮੈਂਬਰਸ਼ਿਪ 24 ਮਾਰਚ ਨੂੰ ਦੁਪਹਿਰ 2.30 ਵਜੇ ਦੇ ਕਰੀਬ ਰੱਦ ਕਰ ਦਿੱਤੀ ਗਈ ਸੀ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਲੋਕ ਸਭਾ ਸਕੱਤਰੇਤ ਨੇ ਪੱਤਰ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਰਾਹੁਲ ਦਾ ਨਾਂ ਲੋਕ ਸਭਾ ਦੀ ਵੈੱਬਸਾਈਟ ਤੋਂ ਵੀ ਹਟਾ ਦਿੱਤਾ ਗਿਆ। ਦਰਅਸਲ, ਸੁਪਰੀਮ ਕੋਰਟ ਨੇ 11 ਜੁਲਾਈ 2013 ਨੂੰ ਆਪਣੇ ਫ਼ੈਸਲੇ ਵਿਚ ਕਿਹਾ ਸੀ ਕਿ ਕੋਈ ਵੀ ਸੰਸਦ ਮੈਂਬਰ ਜਾਂ ਵਿਧਾਇਕ ਹੇਠਲੀ ਅਦਾਲਤ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਸੰਸਦ ਜਾਂ ਵਿਧਾਨ ਸਭਾ ਦੀ ਮੈਂਬਰੀ ਲਈ ਅਯੋਗ ਕਰਾਰ ਦਿੱਤਾ ਜਾਵੇਗਾ। 

ਅਦਾਲਤ ਨੇ ਇਹ ਹੁਕਮ ਲਿਲੀ ਥਾਮਸ ਬਨਾਮ ਯੂਨੀਅਨ ਆਫ਼ ਇੰਡੀਆ ਦੇ ਮਾਮਲੇ ਵਿਚ ਦਿੱਤਾ ਸੀ। ਇਸ ਤੋਂ ਪਹਿਲਾਂ ਅਦਾਲਤ ਦੇ ਅੰਤਿਮ ਫ਼ੈਸਲੇ ਤੱਕ ਵਿਧਾਇਕ ਜਾਂ ਸੰਸਦ ਮੈਂਬਰ ਦੀ ਮੈਂਬਰਸ਼ਿਪ ਖ਼ਤਮ ਨਾ ਕਰਨ ਦੀ ਵਿਵਸਥਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement