ਦਰਦਨਾਕ ਹਾਦਸਾ: ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਟਰਾਲੇ ਨੇ ਕੁਚਲਿਆ, 5 ਦੀ ਮੌਤ
Published : Aug 15, 2022, 10:37 am IST
Updated : Aug 15, 2022, 10:37 am IST
SHARE ARTICLE
Tragic accident
Tragic accident

ਕਈਆਂ ਦੀ ਹਾਲਤ ਗੰਭੀਰ

 

ਪਾਲੀ: ਰਾਜਸਥਾਨ ਦੇ ਜੋਧਪੁਰ ਡਿਵੀਜ਼ਨ ਦੇ ਪਾਲੀ ਜ਼ਿਲ੍ਹੇ ਵਿੱਚ ਐਤਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਸ਼ਰਧਾਲੂ ਪੈਦਲ ਰਾਮਦੇਵਰਾ ਜਾ ਰਹੇ ਸਨ। ਇਸ ਦੌਰਾਨ ਸੜਕ 'ਤੇ ਤੇਜ਼ ਰਫਤਾਰ ਨਾਲ ਜਾ ਰਹੇ ਇਕ ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਕਾਰਨ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਅੱਧੀ ਦਰਜਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਦੋ ਸ਼ਰਧਾਲੂਆਂ ਨੇ ਬਾਅਦ ਵਿੱਚ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਪੈਦਲ ਜਾ ਰਹੇ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ।

 

DEATHDEATH

 

ਪੁਲਿਸ ਮੁਤਾਬਕ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਪਾਲੀ ਜ਼ਿਲੇ ਦੇ ਰੋਹਤ ਥਾਣਾ ਖੇਤਰ 'ਚ ਅੱਧੀ ਰਾਤ ਕਰੀਬ 1 ਵਜੇ ਵਾਪਰੀ। ਇਸ ਰਸਤੇ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪੈਦਲ ਰਾਮਦੇਵਰਾ ਨੂੰ ਜਾ ਰਹੇ ਸਨ। ਇਸੇ ਦੌਰਾਨ ਰੋਹਤ ਥਾਣਾ ਖੇਤਰ ਦੇ ਆਰਤੀਆ ਬੋਰਡ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਰਾਲੇ ਨੇ ਆਪਣੀ ਲਪੇਟ ਵਿੱਚ ਲੈ ਲਿਆ। ਟਰਾਲੇ ਨੇ 10 ਸ਼ਰਧਾਲੂਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ।

 

Tragic accidentTragic accident

ਇਸ ਕਾਰਨ ਉੱਥੇ ਹੀ 3 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 6 ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਰੋਹਤਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ। ਉੱਥੇ ਹੀ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜੋਧਪੁਰ ਰੈਫਰ ਕਰ ਦਿੱਤਾ ਗਿਆ।

Death Death

ਬਾਅਦ 'ਚ ਦਿਹਾਤੀ ਦੇ ਉਪ ਪੁਲਿਸ ਕਪਤਾਨ ਮੰਗਲੇਸ਼ ਚੁੰਦਾਵਤ ਸਮੇਤ ਹੋਰ ਉੱਚ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਰਾਤ ਨੂੰ ਹੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ। ਸੋਮਵਾਰ ਨੂੰ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਭੀਲਵਾੜਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। 

Location: India, Rajasthan, Pali

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement