Surat Train Accident : ਗੁਜਰਾਤ ਦੇ ਸੂਰਤ 'ਚ ਵਾਪਰਿਆ ਰੇਲ ਹਾਦਸਾ, ਅਹਿਮਦਾਬਾਦ-ਮੁੰਬਈ ਡਬਲ ਡੇਕਰ ਟਰੇਨ ਦੇ 2 ਡੱਬੇ ਹੋਏ ਵੱਖ
Published : Aug 15, 2024, 2:33 pm IST
Updated : Aug 15, 2024, 2:33 pm IST
SHARE ARTICLE
Surat Train Accident
Surat Train Accident

ਇਸ ਘਟਨਾ ਤੋਂ ਬਾਅਦ ਟਰੇਨ ਦੇ ਅੰਦਰ ਬੈਠੇ ਯਾਤਰੀ ਬਾਹਰ ਆ ਗਏ

Surat Train Accident : ਗੁਜਰਾਤ ਦੇ ਸੂਰਤ ਵਿੱਚ ਵੀਰਵਾਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਅਹਿਮਦਾਬਾਦ ਤੋਂ ਮੁੰਬਈ ਜਾ ਰਹੀ ਡਬਲ ਡੇਕਰ ਟਰੇਨ ਦੇ ਡੱਬੇ ਵੱਖ ਹੋ ਗਏ। ਇਸ ਘਟਨਾ ਤੋਂ ਬਾਅਦ ਟਰੇਨ ਦੇ ਅੰਦਰ ਬੈਠੇ ਯਾਤਰੀ ਬਾਹਰ ਆ ਗਏ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ -ਮਾਲੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਹੈ। 

ਫਿਲਹਾਲ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਚਾਅ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਟਰੇਨ ਨੂੰ ਦੁਬਾਰਾ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਰੂਟ ਤੋਂ ਆਉਣ-ਜਾਣ ਵਾਲੀਆਂ ਟ੍ਰੇਨਾਂ ਦੀ ਆਵਾਜਾਈ ਸ਼ੁਰੂ ਕੀਤੀ ਜਾ ਸਕੇ ਕਿਉਂਕਿ ਹਾਦਸੇ ਤੋਂ ਬਾਅਦ ਉਸ ਰੂਟ ਦੀਆਂ ਸਾਰੀਆਂ ਟਰੇਨਾਂ ਨੂੰ ਰੋਕ ਦਿੱਤਾ ਗਿਆ ਹੈ ਜਾਂ ਕਿਸੇ ਹੋਰ ਰੂਟ ਵੱਲ ਮੋੜ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਵਡੋਦਰਾ ਡਿਵੀਜ਼ਨ ਦੇ ਗੋਥੰਗਮ ਯਾਰਡ ਨੇੜੇ ਸਵੇਰੇ 8:50 ਵਜੇ ਵਾਪਰਿਆ ਅਤੇ ਡਬਲ ਡੇਕਰ ਟਰੇਨ ਦਾ ਨੰਬਰ 12932 ਹੈ। ਇਹ ਟਰੇਨ ਅਹਿਮਦਾਬਾਦ ਅਤੇ ਮੁੰਬਈ ਵਿਚਕਾਰ ਚੱਲਦੀ ਹੈ। । ਪੱਛਮੀ ਰੇਲਵੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ।

Location: India, Gujarat

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement