ਖ਼ਬਰਾਂ |

ਤਾਜ਼ਾ |

ਪੱਛਮੀ ਬੰਗਾਲ ਦੇ ਕੂਚਬਿਹਾਰ ਤੋਂ 3 ਸ਼ੱਕੀ ਆਈ.ਐਸ.ਆਈ. ਏਜੰਟ ਗ੍ਰਿਫ਼ਤਾਰ

By : JAGDISH

Published : Aug 15, 2026, 7:41 pm IST
Updated : Aug 15, 2026, 7:41 pm IST
SHARE ARTICLE
Three suspected ISI agents arrested from Cooch Behar, West Bengal.
Three suspected ISI agents arrested from Cooch Behar, West Bengal.

ਮੁਲਜ਼ਮਾਂ 'ਤੇ ਭਾਰਤੀ ਸਿਮ ਕਾਰਡ ਪਾਕਿਸਤਾਨ ਭੇਜਣ ਅਤੇ ਨਕਲੀ ਨੋਟ ਬਣਾਉਣ ਦਾ ਇਲਜ਼ਾਮ

ਕੋਲਕਾਤਾ : ਪੱਛਮੀ ਬੰਗਾਲ ਦੇ ਕੂਚਬਿਹਾਰ ਜ਼ਿਲ੍ਹੇ ਵਿੱਚ ਸੂਬਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈ ਐਸ ਆਈ ਨਾਲ ਜੁੜੇ 3 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਰਾਸ਼ਿਦੁਲ ਹੱਕ, ਨੂਰ ਨਸੀਰੁੱਦੀਨ ਅਲੀ ਅਤੇ ਸ਼ਫ਼ੀਕੁਲ ਇਸਲਾਮ ਵਜੋਂ ਹੋਈ ਹੈ। ਜਾਂਚ ਅਧਿਕਾਰੀਆਂ ਅਨੁਸਾਰ ਤਿੰਨੋਂ ਭਾਰਤ ਵਿੱਚ ਆਈ ਐਸ ਆਈ ਏਜੰਟਾਂ ਵਜੋਂ ਅੰਡਰਕਵਰ ਕੰਮ ਕਰ ਰਹੇ ਸਨ। ਉਨ੍ਹਾਂ 'ਤੇ ਬੰਗਲਾਦੇਸ਼ ਦੇ ਰਸਤੇ ਭਾਰਤੀ ਮੋਬਾਈਲ ਸਿਮ ਕਾਰਡ ਪਾਕਿਸਤਾਨ ਭੇਜਣ ਦਾ ਦੋਸ਼ ਹੈ। ਇਹ ਤਿੰਨੋਂ ਆਰੋਪੀ ਨਕਲੀ ਨੋਟ ਵੀ ਬਣਾਉਂਦੇ ਸਨ।

ਤਿੰਨਾਂ ਮੁਲਜ਼ਮਾਂ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਸ਼ਾਮ ਉੱਤਰੀ ਬੰਗਾਲ ਦੇ ਦਿਨਹਾਟਾ ਇਲਾਕੇ ਦੇ ਸਾਹਿਬਗੰਜ ਤੋਂ ਫੜਿਆ ਗਿਆ। ਇਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਿੰਨਾਂ ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement