ਮਹਿੰਗਾਈ 'ਤੇ ਮੋਦੀ ਸਰਕਾਰ ਦੀ ਚੁੱਪ ਤੋੜਨ ਲਈ ਸ਼ੁਰੂ ਕੀਤੀ ਗਈ ਹੈ 'ਭਾਰਤ ਜੋੜੋ ਯਾਤਰਾ' : ਕਾਂਗਰਸ
Published : Sep 15, 2022, 1:15 pm IST
Updated : Sep 15, 2022, 1:15 pm IST
SHARE ARTICLE
Bharat Joko Yatra
Bharat Joko Yatra

ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ "ਮੋਦੀ ਸਰਕਾਰ ਕਮਰ ਤੋੜ ਮਹਿੰਗਾਈ 'ਤੇ ਚੁੱਪ ਕਿਉਂ ਹੈ? ਉਨ੍ਹਾਂ ਦੀ ਚੁੱਪ ਤੋੜਨ ਲਈ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਗਈ ਹੈ।" 

ਨਵੀਂ ਦਿੱਲੀ - ਕਾਂਗਰਸ ਨੇ ਅਗਸਤ ਵਿਚ ਥੋਕ ਮੁੱਲ ਆਧਾਰਿਤ ਮਹਿੰਗਾਈ ਦਰ ਲਗਾਤਾਰ ਤੀਜੇ ਮਹੀਨੇ ਘਟਣ ਅਤੇ 11 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਚਲੇ ਜਾਣ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਮਹਿੰਗਾਈ ’ਤੇ ਨਰਿੰਦਰ ਮੋਦੀ ਸਰਕਾਰ ਦੀ ਚੁੱਪ ਤੋੜਨ ਲਈ 'ਭਾਰਤ ਜੋੜੋ ਯਾਤਰਾ' ਕੱਢੀ ਗਈ ਹੈ।
ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ, "ਮੋਦੀ ਸਰਕਾਰ ਕਮਰ ਤੋੜ ਮਹਿੰਗਾਈ 'ਤੇ ਚੁੱਪ ਕਿਉਂ ਹੈ? ਉਨ੍ਹਾਂ ਦੀ ਚੁੱਪ ਤੋੜਨ ਲਈ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਗਈ ਹੈ।" 

ਨਿਰਮਿਤ ਉਤਪਾਦਾਂ ਅਤੇ ਈਂਧਨ ਦੀਆਂ ਕੀਮਤਾਂ 'ਚ ਨਰਮੀ ਕਾਰਨ ਥੋਕ ਕੀਮਤਾਂ 'ਤੇ ਆਧਾਰਿਤ ਮਹਿੰਗਾਈ ਅਗਸਤ 'ਚ ਲਗਾਤਾਰ ਤੀਜੇ ਮਹੀਨੇ ਘਟ ਕੇ 11 ਮਹੀਨਿਆਂ ਦੇ ਹੇਠਲੇ ਪੱਧਰ 12.41 ਫ਼ੀਸਦੀ 'ਤੇ ਆ ਗਈ। ਖੁਰਾਕੀ ਵਸਤਾਂ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਮਹਿੰਗਾਈ ਘਟੀ ਹੈ। ਥੋਕ ਮੁੱਲ ਸੂਚਕ ਅੰਕ (ਡਬਲਯੂ.ਪੀ.ਆਈ.) 'ਤੇ ਆਧਾਰਿਤ ਮਹਿੰਗਾਈ ਨੇ ਲਗਾਤਾਰ ਤੀਜੇ ਮਹੀਨੇ ਗਿਰਾਵਟ ਦਾ ਰੁਝਾਨ ਦਿਖਾਇਆ ਹੈ। ਹਾਲਾਂਕਿ, ਇਹ ਪਿਛਲੇ ਸਾਲ ਅਪ੍ਰੈਲ ਤੋਂ ਲਗਾਤਾਰ 17ਵੇਂ ਮਹੀਨੇ ਦੋਹਰੇ ਅੰਕਾਂ ਵਿਚ ਰਿਹਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement