ਬੇਅਦਬੀ ਕਰਨ ਦੇ ਦੋਸ਼ 'ਚ ਨਿਹੰਗ ਸਿੰਘਾਂ ਨੇ ਵੱਢਿਆ ਵਿਅਕਤੀ ਦਾ ਗੁੱਟ ਤੇ ਲੱਤ! ਮਾਹੌਲ ਹੋਇਆ ਤਣਾਅਪੂਰਨ
Published : Oct 15, 2021, 10:30 am IST
Updated : Oct 15, 2021, 10:53 am IST
SHARE ARTICLE
Singhu Border
Singhu Border

ਸਿੰਘੂ ਬਾਰਡਰ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨ ਆਗੂਆਂ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ: ਸਿੰਘੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੌਰਾਨ ਇਕ 35 ਸਾਲਾ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੀ ਨਿਹੰਗ ਸਿੰਘਾਂ ਨੇ ਵੀਡੀਓ ਵੀ ਜਾਰੀ ਕੀਤੀ ਹੈ। ਇਸ ਦੇ ਚਲਦਿਆਂ ਨਿਹੰਗ ਸਿੰਘਾਂ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਗੁੱਟ ਤੇ ਲੱਤ ਵੱਢ ਦਿੱਤੀ, ਜਿਸ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ।

Farmers call for Bharat Bandh on September 27Farmers Protest

ਹੋਰ ਪੜ੍ਹੋ: ਅਮਰੀਕਾ ਵਿਚ ਨਿਲਾਮ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ 2 ਵਿਰਾਸਤੀ ਮੇਜ਼ਾਂ

ਨਿਹੰਗਾਂ ਨੇ ਦੋਸ਼ ਲਗਾਇਆ ਹੈ ਕਿ ਵਿਅਕਤੀ ਨੇ ਪੈਸੇ ਲੈ ਕੇ ਬੇਅਦਬੀ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।  ਵਿਅਕਤੀ ਦੀ ਲਾਸ਼ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ ਤੇ ਸੋਨੀਪਤ ਵਿਚ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ।

Singhu BorderSinghu Border

ਹੋਰ ਪੜ੍ਹੋ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ 

ਇਸ ਘਟਨਾ ਤੋਂ ਬਾਅਦ ਸਿੰਘੂ ਬਾਰਡਰ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨ ਆਗੂਆਂ ਵਲੋਂ ਇਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਜ਼ਰੀਏ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement