ਗਹਿਲੋਤ ਅਤੇ ਪਾਇਲਟ ਨੇ ਚੋਣ ਲੜਨ ਦਾ ਐਲਾਨ ਕੀਤਾ
Published : Nov 15, 2018, 1:14 pm IST
Updated : Nov 15, 2018, 1:14 pm IST
SHARE ARTICLE
Ashok Gehlot And Sachin Pilot
Ashok Gehlot And Sachin Pilot

ਰਾਜਸਥਾਨ 'ਚ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਦੀ ਦੌੜ ਬੁਧਵਾਰ ਨੂੰ ਉਸ ਵੇਲੇ ਤੇਜ਼ ਹੋ ਗਈ ਜਦੋਂ ਪਾਰਟੀ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ.........

ਨਵੀਂ ਦਿੱਲੀ : ਰਾਜਸਥਾਨ 'ਚ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਦੀ ਦੌੜ ਬੁਧਵਾਰ ਨੂੰ ਉਸ ਵੇਲੇ ਤੇਜ਼ ਹੋ ਗਈ ਜਦੋਂ ਪਾਰਟੀ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਨੇ ਕਿਹਾ ਕਿ ਉਹ ਅਤੇ ਸੂਬਾ ਪ੍ਰਧਾਨ ਸਚਿਨ ਪਾਇਲਟ ਚੋਣ ਮੈਦਾਨ 'ਚ ਉਤਰਨਗੇ। ਸੂਬੇ ਦੀ ਸਿਆਸੀ ਹਲਚਲ ਨੂੰ ਤੇਜ਼ ਕਰਨ ਵਾਲੇ ਉਨ੍ਹਾਂ ਦੇ ਇਸ ਬਿਆਨ ਦੀ ਕਾਫ਼ੀ ਅਹਿਮੀਅਤ ਹੈ ਕਿਉਂਕਿ ਗਹਿਲੋਤ ਅਤੇ ਪਾਇਲਟ ਨੂੰ ਕਾਂਗਰਸ ਦੀ ਸਰਕਾਰ ਬਣਨ 'ਤੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੇਖਿਆ ਜਾ ਰਿਹਾ ਹੈ।

ਹਾਲਾਂਕਿ ਦੋਹਾਂ ਨੇ ਕਦੀ ਖੁਲ੍ਹ ਕੇ ਅਪਣੀ ਦਾਅਵੇਦਾਰੀ ਪੇਸ਼ ਨਹੀਂ ਕੀਤੀ, ਪਰ ਮੁੱਖ ਮੰਤਰੀ ਦੇ ਸਵਾਲ ਨੂੰ ਲੈ ਕੇ ਇਨ੍ਹਾਂ ਦੇ ਹਮਾਇਤੀਆਂ ਵਲੋਂ ਸਮੇਂ ਸਮੇਂ 'ਤੇ ਬਿਆਨ ਆਉਂਦੇ ਰਹਿੰਦੇ ਹਨ। ਕਾਂਗਰਸ ਦੇ ਜਨਰਲ ਸਕੱਤਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਰਟੀ ਰਾਜਸਥਾਨ 'ਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਨਹੀਂ ਕਰੇਗੀ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement