Maharashtra News : ਮਹਾਰਾਸ਼ਟਰ ਦੇ ਹਿੰਗੋਲੀ 'ਚ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਅਮਿਤ ਸ਼ਾਹ ਦੇ ਹੈਲੀਕਾਪਟਰ ਦੀ ਕੀਤੀ ਜਾਂਚ

By : BALJINDERK

Published : Nov 15, 2024, 4:38 pm IST
Updated : Nov 15, 2024, 4:40 pm IST
SHARE ARTICLE
ਚੋਣ ਕਮਿਸ਼ਨ ਦੇ ਅਧਿਕਾਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਦੀ ਜਾਂਚ ਕਰਦੇ ਹੋਏ
ਚੋਣ ਕਮਿਸ਼ਨ ਦੇ ਅਧਿਕਾਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਦੀ ਜਾਂਚ ਕਰਦੇ ਹੋਏ

Maharashtra News : ਸ ਤੋਂ ਪਹਿਲਾਂ ਸ਼ਿਵ ਸੈਨਾ (ਯੂਬੀਟੀ) ਨੇਤਾ ਊਧਵ ਠਾਕਰੇ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਦੇ ਹੈਲੀਕਾਪਟਰਾਂ ਦੀ ਵੀ ਜਾਂਚ ਕੀਤੀ ਗਈ।

Maharashtra News : ਮਹਾਰਾਸ਼ਟਰ ਚੋਣਾਂ 'ਚ ਹੈਲੀਕਾਪਟਰ ਚੈਕਿੰਗ ਦਾ ਮੁੱਦਾ ਗਰਮ ਹੈ। ਊਧਵ ਠਾਕਰੇ ਦੇ ਹੈਲੀਕਾਪਟਰ ਦੀ ਚੈਕਿੰਗ ਤੋਂ ਬਾਅਦ ਹੋਏ ਹੰਗਾਮੇ ਤੋਂ ਬਾਅਦ ਵੱਡੇ ਨੇਤਾਵਾਂ ਦੇ ਬੈਗਾਂ ਦੀ ਚੈਕਿੰਗ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿਚ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਹਿੰਗੋਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਅਤੇ ਬੈਗ ਦੀ ਜਾਂਚ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਅਮਿਤ ਸ਼ਾਹ ਦਾ ਹੈਲੀਕਾਪਟਰ ਹਿੰਗੋਲੀ 'ਚ ਉਤਰਿਆ, ਉਦੋਂ ਹੀ ਚੋਣ ਕਮਿਸ਼ਨ ਦੇ ਅਧਿਕਾਰੀ ਉੱਥੇ ਪਹੁੰਚ ਗਏ। ਇਸ ਤੋਂ ਬਾਅਦ ਉਸ ਨੇ ਹੈਲੀਕਾਪਟਰ ਅਤੇ ਉਸ ਦੇ ਬੈਗ ਦੀ ਜਾਂਚ ਕੀਤੀ। ਇਸ ਤੋਂ ਪਹਿਲਾਂ ਸ਼ਿਵ ਸੈਨਾ (ਯੂਬੀਟੀ) ਨੇਤਾ ਊਧਵ ਠਾਕਰੇ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਦੇ ਹੈਲੀਕਾਪਟਰਾਂ ਦੀ ਵੀ ਜਾਂਚ ਕੀਤੀ ਗਈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਲਿਖਿਆ, ''ਅੱਜ ਮਹਾਰਾਸ਼ਟਰ ਦੇ ਹਿੰਗੋਲੀ ਵਿਧਾਨ ਸਭਾ ਹਲਕੇ 'ਚ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਮੇਰੇ ਹੈਲੀਕਾਪਟਰ ਦੀ ਜਾਂਚ ਕੀਤੀ।

ਭਾਜਪਾ ਨਿਰਪੱਖ ਚੋਣਾਂ ਅਤੇ ਸਿਹਤਮੰਦ ਚੋਣ ਪ੍ਰਣਾਲੀ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਮਾਨਯੋਗ ਚੋਣ ਕਮਿਸ਼ਨ ਵੱਲੋਂ ਬਣਾਏ ਸਾਰੇ ਨਿਯਮਾਂ ਦੀ ਪਾਲਣਾ ਕਰਦੀ ਹੈ। "ਸਾਨੂੰ ਸਾਰਿਆਂ ਨੂੰ ਇੱਕ ਸਿਹਤਮੰਦ ਚੋਣ ਪ੍ਰਣਾਲੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਭਾਰਤ ਨੂੰ ਦੁਨੀਆਂ ਦੇ ਸਭ ਤੋਂ ਮਜ਼ਬੂਤ ​​ਲੋਕਤੰਤਰ ਨੂੰ ਬਣਾਈ ਰੱਖਣ ’ਚ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ।"

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਦੇ ਹੈਲੀਕਾਪਟਰ ਅਤੇ ਬੈਗ ਦੀ ਜਾਂਚ ਕੀਤੀ ਗਈ ਸੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਊਧਵ ਠਾਕਰੇ ਦੇ ਹੈਲੀਕਾਪਟਰ ਅਤੇ ਬੈਗ ਦੀ ਜਾਂਚ ਕੀਤੀ ਸੀ ਜਦੋਂ ਉਹ 12 ਅਤੇ 13 ਨਵੰਬਰ ਨੂੰ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਵਾਣੀ ਅਤੇ ਲਾਤੂਰ ਪਹੁੰਚਣ ’ਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਊਧਵ ਠਾਕਰੇ ਦੇ ਹੈਲੀਕਾਪਟਰ ਅਤੇ ਬੈਗ ਦੀ ਜਾਂਚ ਕੀਤੀ ਸੀ।

(For more news apart from Maharashtra, Election Commission officials inspected Amit Shah's helicopter In Hingoli News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement