ਆਮ ਆਦਮੀ ਪਾਰਟੀ ਨੇ ਮੰਗਿਆ ਦਿੱਲੀ ਗੁਰਦੁਆਰਿਆਂ ਦੇ ਪੈਸੇ ਦਾ ਹਿਸਾਬ-ਕਿਤਾਬ
Published : Dec 15, 2018, 3:17 pm IST
Updated : Dec 15, 2018, 3:17 pm IST
SHARE ARTICLE
Jarnail Singh
Jarnail Singh

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਰੇੜਕੇ ਵਿੱਚ ਅੱਜ ਆਮ ਆਦਮੀ ਪਾਰਟੀ ਵੀ ਕੁੱਦ ਗਈ ਹੈ। ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ....

ਨਵੀਂ ਦਿੱਲੀ (ਭਾਸ਼ਾ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਰੇੜਕੇ ਵਿੱਚ ਅੱਜ ਆਮ ਆਦਮੀ ਪਾਰਟੀ ਵੀ ਕੁੱਦ ਗਈ ਹੈ। ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਨੇ ਗੁਰਦੁਆਰਾ ਕਮਿਸ਼ਨ ਕੋਲ ਪਹੁੰਚ ਕਰਦਿਆਂ ਗੁਰੂ ਘਰ ਦੀਆਂ ਗੋਲਕਾਂ ਵਿੱਚੋਂ ਵਰਤੇ ਗਏ ਪੈਸੇ ਦਾ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ।ਡੀਐਸਜੀਐਮਸੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਹੋਰਾਂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ 'ਆਪ' ਲੀਡਰ ਜਰਨੈਲ ਸਿੰਘ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਕ ਸੂਰਵੀਰ ਸਿੰਘ ਨਾਲ ਮੁਲਾਕਾਤ ਕੀਤੀ।

AAPAAP

ਮੁਲਾਕਾਤ ਤੋਂ ਬਾਅਦ ਜਰਨੈਲ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਗੁਰਦੁਆਰਿਆਂ ਦਾ ਹਰ ਮਹੀਨੇ ਆਡਿਟ ਕੀਤਾ ਜਾਣਾ ਹੈ ਅਤੇ ਸਰਕਾਰੀ ਏਜੰਸੀ ਤੋਂ ਖਾਤਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਕ ਸੂਰਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ ਅਤੇ ਕਾਨੂੰਨ ਮੁਤਾਬਕ ਅੱਗੇ ਵਧਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਾਲੇ ਤਕ ਕਿਸੇ ਦਾ ਅਸਤੀਫ਼ਾ ਨਹੀਂ ਮਿਲਿਆ ਹੈ, ਪਰ ਚਿੱਠੀ ਜ਼ਰੂਰ ਮਿਲੀ ਹੈ ਜਿਸ ਵਿੱਚ ਐਗ਼ਜ਼ੀਕਿਊਟਿਵ ਚੋਣਾਂ ਕਰਵਾਏ ਜਾਣ ਦੀ ਗੱਲ ਲਿਖੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement