ਕਮਲਨਾਥ ਦੇ ਹੱਕ ਵਿਚ ਨਿਤਰੇ ਕੈਪਟਨ, ਜਾਰੀ ਕੀਤੀਆਂ ਬਾਦਲ ਅਤੇ ਕਮਲਨਾਥ ਦੀਆਂ ਤਸਵੀਰਾਂ 
Published : Dec 15, 2018, 3:50 pm IST
Updated : Dec 15, 2018, 3:50 pm IST
SHARE ARTICLE
Captain Amrinder Singh
Captain Amrinder Singh

ਕਮਲਨਾਥ ਨੂੰ ਮੱਧਪ੍ਰਦੇਸ਼ ਦਾ ਮੁਖ ਮੰਤਰੀ ਬਣਾਉਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆ ਗਿਆ ਹੈ, ਵਿਰੋਧੀਆਂ ਵੱਲੋਂ ਸਿੱਖ ਕਤਲੇਆਮ ਵਿਚ.....

ਚੰਡੀਗੜ੍ਹ (ਭਾਸ਼ਾ) : ਕਮਲਨਾਥ ਨੂੰ ਮੱਧਪ੍ਰਦੇਸ਼ ਦਾ ਮੁਖ ਮੰਤਰੀ ਬਣਾਉਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆ ਗਿਆ ਹੈ, ਵਿਰੋਧੀਆਂ ਵੱਲੋਂ ਸਿੱਖ ਕਤਲੇਆਮ ਵਿਚ ਕਮਲਨਾਥ ਦੀ ਸ਼ਮੂਲੀਅਤ ਦੱਸ ਕੇ ਪੰਜਾਬ ਸਰਕਾਰ 'ਤੇ ਸ਼ਬਦੀ ਹੱਲੇ ਬੋਲੇ ਜਾ ਰਹੇ ਹਨ | ਉਧਰ ਕਮਲਨਾਥ ਦੇ ਬਚਾਅ ਵਿਚ ਢਾਲ ਬਣ ਰਹੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਲਨਾਥ ਅਤੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਜਿਨ੍ਹਾਂ ਵਿਚ ਬਾਦਲ ਕਮਲਨਾਥ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਰਹੇ ਹਨ |

 

ਇਸਤੋਂ ਇਲਾਵਾ ਮੁਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਅਤੇ ਪਰਮਿੰਦਰ ਢੀਂਡਸਾ ਦੀ ਵੀ ਤਸਵੀਰ ਜਾਰੀ ਕੀਤੀ ਹੈ ਜਿਸ ਵਿਚ ਇਹ ਦੋਨੋ ਅਕਾਲੀ ਆਗੂ ਸਾਬਕਾ ਕੇਂਦਰੀ ਮੰਤਰੀ ਨਾਲ ਬੈਠਕ ਕਰ ਰਹੇ ਹਨ | ਤਸਵੀਰਾਂ ਜਾਰੀ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਪਹਿਲੀ ਵਾਰ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਕਮਲਨਾਥ 10 ਸਾਲ ਤੋਂ ਵੱਧ ਸਮਾਂ ਕੇਂਦਰੀ ਮੰਤਰੀ ਰਹੇ ਹਨ | ਉਨ੍ਹਾਂ ਕਿਹਾ ਕਿ ਨਾਨਾਵਤੀ ਕਮਿਸ਼ਨ ਦੀ ਰੀਪੋਰਟ ਵਿਚ ਸੀਨੀਅਰ ਕਾਂਗਰਸੀ ਆਗੂ ਬਾਰੇ ਤੁੱਛ ਹਵਾਲੇ ਨੂੰ ਇਸ ਮਾਮਲਾ ਵਿਚ ਉਨ੍ਹਾਂ ਦੀ ਸ਼ਮੂਲੀਅਤ ਨਹੀਂ ਮੰਨੀ ਜਾ ਸਕਦੀ |

 

ਮੁਖ ਮੰਤਰੀ ਨੇ ਕਿਹਾ ਕਿ ਇਕੱਲਾ ਕਾਨੂੰਨ ਹੀ ਕਿਸੇ ਵਿਅਕਤੀ ਦੀ ਭੂਮਿਕਾ ਬਾਰੇ ਫੈਸਲਾ ਕਰ ਸਕਦਾ ਹੈ  ਅਤੇ ਕਿਸੇ ਨੂੰ ਵੀ ਆਪਣੇ ਸਿਆਸੀ ਹਿੱਤਾਂ ਲਈ 1984 ਦੇ ਦੰਗਿਆਂ ਦੇ ਨਾਜ਼ੁਕ ਮੁੱਦੇ ਦਾ ਫਾਇਦਾ ਨਹੀਂ ਚੁੱਕਣਾ ਚਾਹੀਦਾ | ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਦਾ ਚੁੱਕੇ ਜਾਣ 'ਤੇ ਕੈਪਟਨ ਨੇ ਕਿਹਾ ਕਿ ਜਿਥੋਂ ਤਕ ਸਾਬਕਾ ਕੇਂਦਰੀ ਮੰਤਰੀ ਵਿਰੁੱਧ ਦੋਸ਼ਾਂ ਦਾ ਸਬੰਧ ਹੈ ਉਸ ਵਿਚ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ ਅਤੇ ਕਿਸੇ ਨੂੰ ਵੀ ਇਸ ਮਾਮਲੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ |

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement