ਢੀਂਡਸਾ ਦਾ ਸੁਖਬੀਰ ਬਾਦਲ ਨੂੰ ਪ੍ਰਧਾਨ ਮੰਨਣ ਤੋਂ ਇਨਕਾਰ
Published : Dec 15, 2019, 7:11 pm IST
Updated : Dec 15, 2019, 7:11 pm IST
SHARE ARTICLE
file photo
file photo

ਕਿਹਾ, ਮੈਂ ਨਹੀਂ ਮੰਨਦਾ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਪ੍ਰਧਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਾਗੀ ਟਕਸਾਲੀ ਅਕਾਲੀ ਆਗੂਆਂ ਵਿਚਾਲੇ ਪਈ ਦਰਾਰ ਆਉਂਦੇ ਸਮੇਂ 'ਚ ਹੋਰ ਡੂੰਘੀ ਹੋਣ ਦੇ ਅਸਾਰ ਬਣਦੇ ਜਾ ਰਹੇ ਹਨ। ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਮੌਕੇ ਵਿਰੋਧੀ ਖੇਮੇ ਵਿਚ ਵਿਚਰ ਕੇ ਇਸ ਦੇ ਸਾਫ਼ ਸੰਕੇਤ ਦੇ ਦਿਤੇ ਸਨ। ਉਨ੍ਹਾਂ ਦੇ ਪੁੱਤਰ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਪਾਰਟੀ ਦੇ ਸਮਾਗਮ ਤੋਂ ਕਿਨਾਰਾ ਕਰੀ ਰਖਿਆ ਹੈ। ਉਨ੍ਹਾਂ ਦੇ ਪਹਿਲਾਂ ਬਾਗੀ ਟਕਸਾਲੀ ਅਕਾਲੀ ਆਗੂਆਂ ਦੇ ਸਮਾਗਮ ਵਿਚ ਜਾਣ ਦੇ ਚਰਚੇ ਸਨ ਪਰ ਐਨ ਮੌਕੇ 'ਤੇ ਉਨ੍ਹਾਂ ਨੇ ਦੋਵਾਂ ਸਮਾਗਮਾਂ ਤੋਂ ਦੂਰ ਰਹਿਣ ਹੀ ਬਿਹਤਰੀ ਸਮਝੀ।

PhotoPhotoਭਾਵੇਂ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦੇ 99ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਸਿਰ ਪ੍ਰਧਾਨਗੀ ਦਾ ਤਾਜ ਸੱਜ ਗਿਆ ਹੋਵੇ, ਪਰ ਟਕਸਾਲੀ ਆਗੂ ਇਸ ਨੂੰ ਮਾਨਤਾ ਦੇਣ ਦੇ ਰੌਂਅ ਵਿਚ ਨਹੀਂ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਚੋਣ ਨੂੰ ਪੂਰੀ ਲੋਕਤੰਤਰੀ ਤੋਰ-ਤਰੀਕਿਆਂ ਨਾਲ ਨੇਪਰੇ ਚੜ੍ਹੀ ਦਸਿਆ ਜਾ ਰਿਹਾ ਹੈ, ਉੱਥੇ ਟਕਸਾਲੀ ਅਕਾਲੀ ਆਗੂ ਇਸ ਨੂੰ ਗ਼ੈਰ ਲੋਕਤੰਤਾਰਿਕ ਮੰਨ ਰਹੇ ਹਨ।

PhotoPhotoਪਾਰਟੀ ਦੀ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਇਕ ਟੀ.ਵੀ. ਚੈਨਲ ਨੂੰ ਦਿਤੀ ਇੰਟਰਵਿਊ ਦੌਰਾਨ ਇੱਥੋਂ ਤਕ ਕਹਿ ਦਿਤਾ ਕਿ ਉਹ ਨਾ ਹੀ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਮੰਨਦੇ ਹਨ ਤੇ ਨਾ ਹੀ ਉਨ੍ਹਾਂ ਦੀ ਚੋਣ ਦਾ ਤਰੀਕਾ ਲੋਕਤਾਤਰਿਕ ਸੀ। ਖੁਦ ਦੇ ਅਕਾਲੀ ਦਲ ਹਿੱਸਾ ਹੋਣ ਜਾਂ ਨਾ ਹੋਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਅਤੇ ਹਮੇਸ਼ਾ ਅਕਾਲੀ ਹੀ ਰਹਿਣਗੇ।

PhotoPhotoਅਕਾਲੀ ਦਲ ਵਲੋਂ ਦਰਜਨਾਂ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਬਣਾਏ ਜਾਣ ਤੋਂ ਉਹ ਨਰਾਜ਼ ਨਜ਼ਰ ਆਏ। ਉਨ੍ਹਾਂ ਨੇ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਵਿਰੁਧ ਬੇਬਾਕ ਟਿੱਕਣੀਆਂ ਕੀਤੀਆਂ ਹਨ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਨੇੜ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਾਗੀ ਟਕਸਾਲੀ ਅਕਾਲੀ ਆਗੂਆਂ ਵਿਚਾਲੇ ਸਿਆਸੀ ਪਿੜ ਹੋਰ ਗਰਮਾਏਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement