Corona Virus: ਵਧਣ ਲੱਗੇ ਕੋਰੋਨਾ ਦੇ ਮਾਮਲੇ, ਇਕ ਦਿਨ ਵਿਚ 312 ਮਾਮਲੇ ਦਰਜ  
Published : Dec 15, 2023, 1:58 pm IST
Updated : Dec 15, 2023, 1:58 pm IST
SHARE ARTICLE
 Corona
Corona

ਅੰਕੜਿਆਂ ਅਨੁਸਾਰ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,44,69,536 ਹੋ ਗਈ ਹੈ

Corona Virus  - ਭਾਰਤ ਵਿਚ 31 ਮਈ ਤੋਂ ਬਾਅਦ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 312 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,296 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਮਰਨ ਵਾਲਿਆਂ ਦੀ ਗਿਣਤੀ 5,33,310 ਦਰਜ ਕੀਤੀ ਗਈ ਹੈ ਜਦੋਂ ਕਿ ਦੇਸ਼ ਵਿਚ ਕੋਵਿਡ -19 ਦੇ ਕੁੱਲ ਕੇਸਾਂ ਦੀ ਗਿਣਤੀ 4.50 ਕਰੋੜ (4,50,04,142) ਹੈ।

ਅੰਕੜਿਆਂ ਅਨੁਸਾਰ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,44,69,536 ਹੋ ਗਈ ਹੈ ਅਤੇ ਰਾਸ਼ਟਰੀ ਰਿਕਵਰੀ ਦਰ 98.81 ਪ੍ਰਤੀਸ਼ਤ ਹੈ। ਇਨਫੈਕਸ਼ਨ ਕਾਰਨ ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਸਮੇਂ ਦੇਸ਼ ਵਿਚ ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ 220.67 ਕਰੋੜ ਖੁਰਾਕਾਂ ਦਿੱਤੀਆਂ ਗਈਆਂ ਹਨ।

(For more news apart from Corona Virus , stay tuned to Rozana Spokesman)
 

Tags: corona case

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement