ਸ਼ਿਮਲਾ 'ਚ ਨਸ਼ਾ ਤਸਕਰੀ ਦੇ ਦੋਸ਼ 'ਚ ਪੰਜਾਬ ਦੇ ਦੋ ਸਕੇ ਭਰਾ ਗ੍ਰਿਫ਼ਤਾਰ, ਹੈਰੋਇਨ ਵੀ ਹੋਈ ਬਰਾਮਦ
Published : Dec 15, 2024, 11:43 am IST
Updated : Dec 15, 2024, 11:43 am IST
SHARE ARTICLE
Two brothers from Punjab arrested on charges of drug trafficking in Shimla
Two brothers from Punjab arrested on charges of drug trafficking in Shimla

ਨਸ਼ਾ ਸਪਲਾਈ ਕਰਨ ਲਈ ਆਏ ਸਨ ਸ਼ਿਮਲਾ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ 'ਚ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਵੇਂ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚਿੱਟਾ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਦੋਵਾਂ ਤਸਕਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਸ਼ੁੱਕਰਵਾਰ ਨੂੰ ਕਾਲਕਾ-ਸ਼ਿਮਲਾ NH-5 'ਤੇ ਸ਼ਿਮਲਾ ਦੇ ਸ਼ੋਘੀ ਨੇੜੇ ਹਾਊਸਿੰਗ ਬੋਰਡ ਕਲੋਨੀ 'ਤੇ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਚੰਡੀਗੜ੍ਹ ਤੋਂ ਸ਼ਿਮਲਾ ਵੱਲ ਆ ਰਹੀ ਪੰਜਾਬ ਨੰਬਰ ਦੇ ਮੋਟਰਸਾਈਕਲ ਨੂੰ ਪੁਲਿਸ ਨੇ ਚੈਕਿੰਗ ਲਈ ਰੋਕਿਆ।

ਪੁਲਿਸ ਨੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 12.280 ਗ੍ਰਾਮ ਹੈਰੋਇਨ ਬਰਾਮਦ ਹੋਈ। ਬਾਈਕ ਸਵਾਰਾਂ ਦੀ ਪਛਾਣ 28 ਸਾਲਾ ਦਵਿੰਦਰ ਸਿੰਘ ਅਤੇ 34 ਸਾਲਾ ਮਨਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪਿੰਡ ਸ਼ੇਖਾ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਹਨ। ਦੋਵੇਂ ਤਸਕਰ ਸਕੇ ਭਰਾ ਦੱਸੇ ਜਾਂਦੇ ਹਨ। ਦੂਜੇ ਪਾਸੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement