Rahul Gandhi 15 ਤੋਂ 20 ਦਸੰਬਰ ਤੱਕ ਕਰਨਗੇ ਜਰਮਨੀ ਦਾ ਦੌਰਾ

By : JAGDISH

Published : Dec 15, 2025, 2:16 pm IST
Updated : Dec 15, 2025, 2:16 pm IST
SHARE ARTICLE
Rahul Gandhi to visit Germany from December 15 to 20
Rahul Gandhi to visit Germany from December 15 to 20

ਬਰਲਿਨ 'ਚ ਭਾਰਤੀ ਪ੍ਰਵਾਸੀਆਂ ਨੂੰ ਕਰਨਗੇ ਸੰਬੋਧਨ 

ਨਵੀਂ ਦਿੱਲੀ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ 15 ਤੋਂ 20 ਦਸੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ । ਉਹ ਜਰਮਨ ਸਰਕਾਰ ਦੇ ਅਧਿਕਾਰੀਆਂ ਅਤੇ ਉੱਥੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕਰਨਗੇ । ਰਾਹੁਲ ਗਾਂਧੀ ਬਰਲਿਨ ਵਿਚ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਵੀ ਕਰਨਗੇ।17 ਦਸੰਬਰ ਨੂੰ ਰਾਹੁਲ ਗਾਂਧੀ ਬਰਲਿਨ, ਜਰਮਨੀ ਵਿਚ ਇਕ ਇੰਡੀਅਨ ਓਵਰਸੀਜ਼ ਕਾਂਗਰਸ ਸਮਾਗਮ ਵਿਚ ਸ਼ਾਮਿਲ ਹੋਣਗੇ। ਉਥੇ ਉਹ ਵੱਖ-ਵੱਖ ਯੂਰਪੀਅਨ ਦੇਸ਼ਾਂ ਦੇ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ।

ਰਾਹੁਲ ਗਾਂਧੀ ਦਾ ਜਰਮਨੀ ਦੌਰਾ ਅਜਿਹੇ ਸਮੇਂ ਵਿਚ ਹੋ ਰਿਹਾ ਹੈ, ਜਦੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਚੱਲ ਚੱਲ ਰਿਹਾ ਹੈ, ਜੋ 19 ਦਸੰਬਰ ਤੱਕ ਚੱਲਣਾ ਹੈ । ਭਾਰਤੀ ਜਨਤਾ ਪਾਰਟੀ ਵੱਲੋਂ ਰਾਹੁਲ ਗਾਂਧੀ ਦੇ ਜਰਮਨੀ ਦੌਰੇ ਦੀ ਆਲੋਚਨਾ ਕੀਤੀ ਗਈ ਹੈ।  ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦਾ ਪਿਛਲੇ ਛੇ ਮਹੀਨਿਆਂ ਦੌਰਾਨ ਇਹ ਪੰਜਵਾਂ ਵਿਦੇਸ਼ ਦੌਰਾ ਹੈ। ਰਾਹੁਲ ਗਾਂਧੀ ਇਸ ਤੋਂ ਪਹਿਲਾਂ ਲੰਡਨ, ਮਲੇਸ਼ੀਆ, ਬ੍ਰਾਜ਼ੀਲ ਅਤੇ ਕੋਲੰਬੀਆ ਦਾ ਵੀ ਦੌਰਾ ਕਰ ਚੁੱਕੇ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement