ਪੰਜਾਬ, ਹਰਿਆਣਾ ਸਣੇ ਇਨ੍ਹਾਂ ਇਲਾਕਿਆਂ ‘ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਡ
Published : Jan 16, 2022, 11:13 am IST
Updated : Jan 16, 2022, 11:13 am IST
SHARE ARTICLE
Fog
Fog

ਮੀਂਹ ਪੈਣ ਦੀ ਵੀ ਸੰਭਾਵਨਾ

 

ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਕੋਪ ਵੀ ਜਾਰੀ ਹੈ। ਇਸ ਦੌਰਾਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

 

 

Fog in PunjabFog in Punjab

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

fog
Fog

ਪੰਜਾਬ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੌਰਾਨ ਅੱਜ ਤੋਂ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਹੋਰ ਕਈ ਦਿਨਾਂ ਤੱਕ ਧੁੰਦ ਅਤੇ ਠੰਡ ਦੀ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ। ਦੂਜੇ ਪਾਸੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਾਰਸ਼ ਦੌਰਾਨ ਤਾਪਮਾਨ ਵਧ ਸਕਦਾ ਹੈ।

 

FOGFOG

ਅੰਮ੍ਰਿਤਸਰ ਤੋਂ ਲੈ ਕੇ ਸੂਬੇ ਦੇ ਲਗਪਗ ਸਾਰੇ ਸਥਾਨਾਂ 'ਤੇ ਕੜਾਕੇ  ਦੀ ਠੰਡ ਪੈ ਰਹੀ ਹੈ। ਇੰਨਾ ਹੀ ਨਹੀਂ, ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ ਦੇ ਨਾਲ-ਨਾਲ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਵੀ ਠੰਢ ਦੇ ਹਾਲਾਤ ਬਣਨ ਦੀ ਸੰਭਾਵਨਾ ਜਤਾਈ ਹੈ। ਸਭ ਤੋਂ ਪਹਿਲਾਂ ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ 16 ਜਨਵਰੀ ਯਾਨੀ ਅੱਜ ਕੁਝ ਥਾਵਾਂ 'ਤੇ ਹਲਕੀ ਸੀਤ ਲਹਿਰ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ ਅੱਜ ਤੋਂ ਆਸਮਾਨ 'ਚ ਬੱਦਲ ਛਾਏ ਰਹਿਣਗੇ। ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਠੰਢ ਦਾ ਦਿਨ ਐਲਾਨਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਹਿਸਾਰ, ਭਿਵਾਨੀ, ਗੁਰੂਗ੍ਰਾਮ, ਨਾਰਨੌਲ ਅਤੇ ਰਹਿਤਕ ਸ਼ਾਮਲ ਹਨ। ਭਿਵਾਨੀ, ਕਰਨਾਲ ਅਤੇ ਨਾਰਨੌਲ ਵਿੱਚ ਦਿਨ ਦਾ ਤਾਪਮਾਨ ਸਭ ਤੋਂ ਘੱਟ ਰਿਹਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement