ਸਿਹਤ ਮੰਤਰਾਲੇ ਦਾ ਦਾਅਵਾ: ਦੇਸ਼ 'ਚ ਦਿੱਤੀਆਂ ਗਈਆਂ ਵੈਕਸੀਨ ਦੀਆਂ 87 ਲੱਖ ਤੋਂ ਵੱਧ ਖੁਰਾਕਾਂ
Published : Feb 16, 2021, 6:01 pm IST
Updated : Feb 16, 2021, 6:01 pm IST
SHARE ARTICLE
Corona vaccine,
Corona vaccine,

ਇਕ ਲੱਖ 70 ਹਜ਼ਾਰ 678 ਲੋਕਾਂ ਨੂੰ ਦਿੱਤੀ ਗਈ ਦੂਜੀ ਖੁਰਾਕ

ਨਵੀਂ ਦਿੱਲੀ : ਦੇਸ਼ ਅੰਦਰ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹਨ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਮੁਤਾਬਕ ਦੇਸ਼ 'ਚ ਹੁਣ ਤਕ ਵੈਕਸੀਨ ਦੀਆਂ 87 ਲੱਖ 40 ਹਜ਼ਾਰ 595 ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। 85 ਲੱਖ 69 ਹਜ਼ਾਰ 917 ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ, ਜਦੋਂ ਕਿ ਇਕ ਲੱਖ 70 ਹਜ਼ਾਰ 678 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ।

corona corona

 ਦੇਸ਼ 'ਚ ਕੋਵਿਡ-19 ਮਹਾਮਾਰੀ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲਾ ਅਤੇ ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਵਲੋਂ ਪ੍ਰੈੱਸ ਕਾਨਫਰੰਸ ਦੌਰਾਨ ਜਾਰੀ ਕੀਤੀ ਜਾਣਕਾਰੀ ਮੁਤਾਬਕ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲੇ 1.40 ਲੱਖ ਤੋਂ ਵੀ ਘੱਟ ਬਚੇ ਹਨ।  ਭੂਸ਼ਣ ਨੇ ਦੱਸਿਆ ਕਿ ਦੇਸ਼ ਦੇ ਕੁੱਲ ਸਰਗਰਮ ਮਾਮਲਿਆਂ ਦੇ 72 ਫੀਸਦੀ ਮਾਮਲੇ 2 ਸੂਬਿਆਂ ਤੋਂ ਹਨ।

vaccinevaccine

ਇਨ੍ਹਾਂ 'ਚੋਂ ਕੇਰਲ ਅਤੇ ਮਹਾਰਾਸ਼ਟਰ ਸ਼ਾਮਲ ਹਨ। ਕੇਰਲ 'ਚ ਕੋਰੋਨਾ ਇਨਫੈਕਸ਼ਨ ਦੇ 61,550 ਸਰਗਰਮ ਮਾਮਲੇ ਹਨ। ਉੱਥੇ ਹੀ ਮਹਾਰਾਸ਼ਟਰ 'ਚ ਇਨ੍ਹਾਂ ਦੀ ਗਿਣਤੀ 37,383 ਹੈ। ਭੂਸ਼ਣ ਨੇ ਦੱਸਿਆ ਕਿ ਦੇਸ਼ 'ਚ ਪਿਛਲੇ 7 ਦਿਨਾਂ 'ਚ ਪ੍ਰਤੀ 10 ਲੱਖ ਦੀ ਆਬਾਦੀ 'ਤੇ 56 ਨਵੇਂ ਮਾਮਲੇ ਸਾਹਮਣੇ ਆਏ ਹਨ।

Covid VaccineCovid Vaccine

ਕੇਂਦਰੀ ਸਿਹਤ ਸਕੱਤਰ ਨੇ ਦੱਸਿਆ ਕਿ ਰਾਜਸਥਾਨ, ਸਿੱਕਮ, ਝਾਰਖੰਡ, ਮਿਜ਼ੋਰਮ, ਕੇਰਲ, ਉੱਤਰ ਪ੍ਰਦੇਸ਼, ਓਡੀਸ਼ਾ, ਹਿਮਾਚਲ ਪ੍ਰਦੇਸ਼, ਤ੍ਰਿਪੁਰਾ, ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉਤਰਾਖੰਡ ਅਤੇ ਲਕਸ਼ਦੀਪ 70 ਫੀਸਦੀ ਤੋਂ ਵੱਧ ਸਿਹਤ ਕਰਮੀਆਂ ਨੂੰ ਕੋਰੋਨਾ ਟੀਕੇ ਦੀ ਖੁਰਾਕ ਦਿੱਤੀ ਜਾ ਚੁਕੀ ਹੈ। ਇਸ ਤੋਂ ਇਲਾਵਾ ਲੱਦਾਖ, ਝਾਰਖੰਡ, ਆਸਾਮ, ਉੱਤਰ ਪ੍ਰਦੇਸ਼, ਤੇਲੰਗਾਨਾ, ਤ੍ਰਿਪੁਰਾ, ਗੁਜਰਾਤ ਅਤੇ ਗੋਆ ਨੇ 60 ਫੀਸਦੀ ਯੋਗ ਸਿਹਤ ਕਰਮੀਆਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਹੈ।
 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement