ਵਿਆਹ ਸਮਾਗਮ ਤੋਂ ਵਾਪਸ ਆ ਰਹੀਆਂ ਦੋ ਗੱਡੀਆਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 5 ਮੌਤਾਂ

By : GAGANDEEP

Published : Feb 16, 2023, 11:38 am IST
Updated : Feb 16, 2023, 11:38 am IST
SHARE ARTICLE
photo
photo

6 ਲੋਕ ਜ਼ਖਮੀ

 

ਬਾਂਦਾ: ਯੂਪੀ ਦੇ ਬਾਂਦਾ ਜ਼ਿਲ੍ਹੇ ਵਿੱਚ ਵੀਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਟਿੰਡਵਾੜੀ-ਪਾਪੜਾਂਡਾ ਰੋਡ 'ਤੇ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਤੇਜ਼ ਰਫਤਾਰ ਬੋਲੈਰੋ ਅਤੇ ਸਕਾਰਪੀਓ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।  ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।

ਪੜ੍ਹੋ ਪੂਰੀ ਖਬਰ : ਪਾਕਿਸਤਾਨ 'ਚ ਅੱਜ ਤੋਂ 272 ਰੁਪਏ ਪ੍ਰਤੀ ਲੀਟਰ 'ਚ ਮਿਲੇਗਾ ਪੈਟਰੋਲ, ਕੀਮਤਾਂ ਵਿਚ 22 ਰੁਪਏ ਦਾ ਕੀਤਾ ਵਾਧਾ 

ਦੱਸਿਆ ਜਾ ਰਿਹਾ ਹੈ ਕਿ ਸਾਰੇ ਬਰਾਤੀ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਘਰ ਜਾ ਰਹੇ ਸਨ ਕਿ ਰਸਤੇ 'ਚ ਅਚਾਨਕ  ਤੇਜ਼ ਰਫ਼ਤਾਰ ਬੋਲੈਰੋ ਸਕਾਰਪੀਓ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ।

ਦੂਜੇ ਪਾਸੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਾਂਦਾ 'ਚ ਸੜਕ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਹਾਦਸੇ 'ਚ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

Location: India, Uttar Pradesh, Banda

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement