Lok Sabha Election 2024: 85 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠੇ ਹੀ ਪਾ ਸਕਣਗੇ ਵੋਟ 
Published : Mar 16, 2024, 6:05 pm IST
Updated : Mar 16, 2024, 6:05 pm IST
SHARE ARTICLE
File Photo
File Photo

ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪੂਰੇ ਦੇਸ਼ ਵਿਚ ਪਹਿਲੀ ਵਾਰ ਅਜਿਹਾ ਸਿਸਟਮ ਲਾਗੂ ਹੋਣ ਜਾ ਰਿਹਾ ਹੈ।

Lok Sabha Election 2024:  ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਦੀਆਂ ਤਾਰੀਕਾਂ ਦਾ ਐਲਾਨ ਅੱਜ ਹੋ ਗਿਆ ਹੈ। ਦੇਸ਼ ਭਰ 'ਚ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਉਥੇ ਹੀ ਇਨ੍ਹਾਂ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੇ ਨਵੇਂ ਦਿਸ਼ਾ-ਨਿਰਦੇਸ਼ ਅਨੁਸਾਰ ਹੁਣ 85 ਸਾਲਾਂ ਤੋਂ ਵੱਧ ਉਮਰ ਦੇ ਲੋਕ ਘਰ ਬੈਠੇ ਹੀ ਵੋਟ ਪਾ ਸਕਣਗੇ। ਪੋਸਟਲ ਬੈਲਟ ਰਾਹੀਂ ਹੁਣ 85 ਸਾਲਾਂ ਤੋਂ ਵੱਧ ਉਮਰ ਦੇ ਲੋਕ ਬਿਨਾਂ ਪੋਲਿੰਗ ਬੂਥ ਜਾਏ ਆਪਣੀ ਵੋਟ ਪਾ ਸਕਣਗੇ। 

ਜ਼ਿਕਰਯੋਗ ਹੈ ਕਿ ਪਹਿਲਾਂ 80 ਸਾਲਾਂ ਤੋਂ ਵੱਧ ਉਮਰ ਦੇ ਲੋਕ ਇਸ ਸਹੂਲਤ ਦਾ ਫਾਇਦਾ ਚੁੱਕ ਸਕਦੇ ਸਨ ਪਰ ਹੁਣ ਉਮਰ ਨੂੰ ਵਧਾ ਕੇ 85 ਸਾਲ ਕਰ ਦਿੱਤਾ ਗਿਆ ਹੈ।  85 ਸਾਲਾਂ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਪੋਸਟ ਬੈਲਟ ਸਹੂਲਤ ਲਈ ਫਾਰਮ 12ਡੀ ਘਰ 'ਚ ਮੁਹੱਈਆ ਕਰਵਾਏ ਜਾਣਗੇ। ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਵੀ ਫਾਰਮ 12ਡੀ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ।

ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪੂਰੇ ਦੇਸ਼ ਵਿਚ ਪਹਿਲੀ ਵਾਰ ਅਜਿਹਾ ਸਿਸਟਮ ਲਾਗੂ ਹੋਣ ਜਾ ਰਿਹਾ ਹੈ। ਫਾਰਮ 12ਡੀ ਉਨ੍ਹਾਂ ਵੋਟਰਾਂ ਨੂੰ ਦਿੱਤਾ ਜਾਵੇਗਾ ਜੋ 85 ਸਾਲ ਤੋਂ ਵੱਧ ਉਮਰ ਦੇ ਹਨ ਜਾਂ 40 ਫੀਸਦੀ ਤੋਂ ਵੱਧ ਅਪਾਹਜ ਹਨ। ਜੇਕਰ ਉਹ ਪੋਲਿੰਗ ਸਟੇਸ਼ਨ ਨਹੀਂ ਜਾਣਾ ਚਾਹੁੰਦੇ ਤਾਂ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੀ ਵੋਟ ਦਰਜ ਕਰਵਾਈ ਜਾਵੇਗੀ। 

(For more Punjabi news apart from Voters above 85 years of age will be able to vote at home News IN Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement