Odisha News: ਕਟਕ ਦੇ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ
Published : Mar 16, 2026, 8:17 am IST
Updated : Mar 16, 2026, 8:25 am IST
SHARE ARTICLE
odisha cuttack hospital fire
odisha cuttack hospital fire

ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ 11 ਸਟਾਫ਼ ਮੈਂਬਰ ਵੀ ਝੁਲਸੇ

ਓਡੀਸ਼ਾ ਦੇ ਕਟਕ ਸਥਿਤ ਐਸਸੀਬੀ ਮੈਡੀਕਲ ਕਾਲਜ ਹਸਪਤਾਲ ਵਿੱਚ ਅੱਗ ਲੱਗ ਗਈ। ਐਤਵਾਰ ਤੜਕੇ 3 ਵਜੇ ਵਾਪਰੀ ਇਸ ਘਟਨਾ ਵਿੱਚ ਦਸ ਮਰੀਜ਼ਾਂ ਦੀ ਮੌਤ ਹੋ ਗਈ। ਅੱਗ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਟਰੌਮਾ ਕੇਅਰ ਇੰਟੈਂਸਿਵ ਕੇਅਰ ਯੂਨਿਟ ਵਿੱਚ ਲੱਗੀ। ਸੱਤ ਮਰੀਜ਼ਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਦੀ ਸੜਨ ਕਾਰਨ ਇਲਾਜ ਦੌਰਾਨ ਮੌਤ ਹੋ ਗਈ।

ਮਰੀਜ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕਰਦੇ ਸਮੇਂ ਹਸਪਤਾਲ ਦੇ ਘੱਟੋ-ਘੱਟ 11 ਸਟਾਫ਼ ਮੈਂਬਰ ਵੀ ਅੱਗ ਵਿਚ ਝੁਲਸ ਗਏ। ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਜ਼ਖ਼ਮੀਆਂ ਨੂੰ ਦੇਖਣ ਲਈ ਹਸਪਤਾਲ ਪਹੁੰਚੇ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਅੱਗ ਲੱਗਣ ਸਮੇਂ ਹਸਪਤਾਲ ਵਿਚ ਲਗਭਗ 23 ਮਰੀਜ਼ ਦਾਖ਼ਲ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ, ਪਰ ਮੰਨਿਆ ਜਾ ਰਿਹਾ ਹੈ ਕਿ ਅੱਗ ਆਈਸੀਯੂ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਸੀ। ਹਾਲਾਂਕਿ, ਮੁੱਖ ਮੰਤਰੀ ਮਾਂਝੀ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਕਟਕ ਵਿੱਚ ਸ਼੍ਰੀਰਾਮ ਚੰਦਰ ਭਾਂਜਾ ਮੈਡੀਕਲ ਕਾਲਜ ਓਡੀਸ਼ਾ ਦਾ ਸਭ ਤੋਂ ਵੱਡਾ ਹਸਪਤਾਲ ਹੈ, ਜੋ ਕਿ ਰਾਜ ਭਰ ਤੋਂ ਲੋਕਾਂ ਨੂੰ ਇਲਾਜ ਲਈ ਆਕਰਸ਼ਿਤ ਕਰਦਾ ਹੈ।

1
 

 

Location: India, Odisha

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement