ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਵਾਧਾ
Published : Apr 16, 2019, 1:11 pm IST
Updated : Apr 16, 2019, 1:11 pm IST
SHARE ARTICLE
Petrol price down and diesel price rise on tuesday 16 april
Petrol price down and diesel price rise on tuesday 16 april

ਜਾਣੋ, ਪੈਟਰਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ: ਅੱਜ ਯਾਨੀ 16 ਅਪ੍ਰੈਲ ਨੂੰ ਜਿੱਥੇ ਦੇਸ਼ ਵਿਚ ਪੈਟਰੋਲ ਦੀਆਂ ਕਿਮਤਾਂ ਘੱਟ ਹੋਈਆਂ ਹਨ ਉੱਥੇ ਹੀ ਡੀਜ਼ਲ ਦੀਆਂ ਕਿਮਤਾਂ ਵਿਚ ਵਾਧਾ ਹੋਇਆ ਹੈ। ਜਿੱਥੇ ਪੈਟਰੋਲ ਦੀਆਂ ਕੀਮਤਾਂ ਵਿਚ 5 ਪੈਸੇ ਦੀ ਕਟੌਤੀ ਹੋਈ ਹੈ ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ 5 ਪੈਸੇ ਦਾ ਵਾਧਾ ਹੋਇਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਨੂੰ 5-6 ਪੈਸੇ ਤੱਕ ਵਧਾਇਆ ਸੀ ਪਰ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।

DieselDiesel

ਟੈਕਸ ਘੱਟ ਹੋਣ ਦੀ ਵਜ੍ਹ ਕਾਰਨ ਦੇਸ਼ ਦੀ ਰਾਜਧਾਨੀ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹੋਰਨਾਂ ਰਾਜਾਂ ਦੀਆਂ ਰਾਜਧਾਨੀਆਂ ਤੋਂ ਕਾਫੀ ਘੱਟ ਹੈ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਅੱਜ ਨਵੀਂ ਦਿੱਲੀ ਵਿਚ ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 72.93 ਰੁਪਏ ਪ੍ਰਤੀ ਲੀਟਰ ਹੋਈ ਹੈ ਜੋ ਕਿ ਸੋਮਵਾਰ ਨੂੰ 72.98 ਰੁਪਏ ਸੀ ਅਤੇ ਡੀਜ਼ਲ ਦੀ ਕੀਮਤ 5 ਪੈਸੇ ਵੱਧ ਕੇ 66.31 ਰੁਪਏ ਪ੍ਰਤੀ ਲੀਟਰ ਹੋਈ ਹੈ ਜੋ ਕਿ ਸੋਮਵਾਰ ਨੂੰ 66.26 ਰੁਪਏ ਪ੍ਰਤੀ ਲੀਟਰ ਸੀ।

Petrol and DieselPetrol and Diesel

ਮੁੰਬਈ ਵਿਚ ਪੈਟਰੋਲ ਦੀ ਕੀਮਤ 5 ਪੈਸੇ ਵੱਧ ਕੇ 78.50 ਰੁਪਏ ਪ੍ਰਤੀ ਲੀਟਰ ਹੋਈ ਹੈ ਅਤੇ ਡੀਜ਼ਲ ਦੀ ਕੀਮਤ 5 ਪੈਸੇ ਘੱਟ ਕੇ 69.35 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਸੋਮਵਾਰ ਨੂੰ ਪੈਟਰੋਲ ਦੀ ਕੀਮਤ 78.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 69.35 ਰੁਪਏ ਪ੍ਰਤੀ ਲੀਟਰ ਸੀ। ਚੇਨੱਈ ਵਿਚ ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 75.69 ਰੁਪਏ ਪ੍ਰਤੀ ਲੀਟਰ ਹੋ ਚੁੱਕੀ ਹੈ ਅਤੇ ਡੀਜ਼ਲ ਦੀ ਕੀਮਤ 5 ਪੈਸੇ ਵਧ ਕੇ 70.01 ਰੁਪਏ ਪ੍ਰਤੀ ਲੀਟਰ ਹੋ ਗਈ।

ਇਸ ਤਰ੍ਹਾਂ ਕਲਕੱਤਾ ਵਿਚ ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 74.95 ਰੁਪਏ ਪ੍ਰਤੀ ਲੀਟਰ ਹੋਈ ਹੈ ਪਰ ਡੀਜ਼ਲ ਦੀ ਕੀਮਤ ਵਿਚ 5 ਪੈਸੇ ਦਾ ਵਾਧਾ ਹੋਇਆ ਅਤੇ ਇਹ 68.05 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਿਛਲੇ ਸਾਲ ਦਿੱਲੀ ਵਿਚ ਪੈਟਰੋਲ ਦੀ ਕੀਮਤ 84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 75.45 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਸੀ। ਮੁੰਬਈ ਵਿਚ ਪੈਟਰੋਲ ਦੀ ਕੀਮਤ 91.34 ਰੁਪਏ ਪ੍ਰਤੀ ਲੀਟਰ ਤੱਕ ਅਤੇ ਡੀਜ਼ਲ ਦੀ ਕੀਮਤ 80.10 ਰੁਪਏ ਪ੍ਰਤੀ ਲੀਟਰ ਤੱਕ ਹੋ ਗਈ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement