ਦਿੱਲੀ ਹਿੰਸਾ : ਜਾਮੀਆ ਦੇ ਵਿਦਿਆਰਥੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਿਆ
Published : Apr 16, 2020, 8:53 am IST
Updated : Apr 16, 2020, 8:53 am IST
SHARE ARTICLE
File photo
File photo

ਦਿੱਲੀ ਦੀ ਅਦਾਲਤ ਨੇ ਕੁੱਝ ਦਿਨ ਪਹਿਲਾਂ ਦਿੱਲੀ ਵਿਚ ਦੰਗੇ ਭੜਕਾਉਣ ਦੀ ਸਾਜ਼ਸ ਰਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ

ਨਵੀਂ ਦਿੱਲੀ, 15 ਅਪ੍ਰੈਲ : ਦਿੱਲੀ ਦੀ ਅਦਾਲਤ ਨੇ ਕੁੱਝ ਦਿਨ ਪਹਿਲਾਂ ਦਿੱਲੀ ਵਿਚ ਦੰਗੇ ਭੜਕਾਉਣ ਦੀ ਸਾਜ਼ਸ ਰਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਹੈ। ਜੱਜ ਰੋਹਿਤ ਗੁਲੀਆ ਨੇ ਪੀਐਚਡੀ ਦੇ ਵਿਦਿਆਰਥੀ ਅਤੇ ਆਰਜੇਡੀ ਦੀ ਯੂਥ ਇਕਾਈ ਦੇ ਦਿੱਲੀ ਪ੍ਰਦੇਸ਼ ਮੁਖੀ 35 ਸਾਲਾ ਮੀਰਾਨ ਹੈਦਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿਤਾ।

ਹੈਦਰ ਦੇ ਵਕੀਲ ਅਕਰਮ ਖ਼ਾਨ ਨੇ ਦਸਿਆ ਕਿ ਸੋਧੇ ਹੋਏ ਨਾਗਰਿਕਤਾ ਦੇ ਵਿਰੋਧ ਵਿਚ ਦਿੱਲੀ ਵਿਚ ਫੈਲੇ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਹੈਦਰ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਮਗਰੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਗਿਆ। ਅਦਾਲਤ ਨੇ ਪਹਿਲਾਂ ਹੈਦਰ ਨੂੰ ਨੌਂ ਦਿਨ ਦੀ ਹਿਰਾਸਤ ਵਿਚ ਭੇਜਿਆ ਸੀ ਕਿਉਂਕਿ ਪੁਲਿਸ ਨੇ ਕਿਹਾ ਸੀ ਕਿ ਉਸ ਨੂੰ ਮਾਮਲੇ ਵਿਚ ਵੱਡੀ ਸਾਜ਼ਸ਼ ਦਾ ਪਤਾ ਲਾਉਣ ਦੀ ਲੋੜ ਹੈ। ਰਾਜ ਸਭਾ ਮੈਂਬਰ ਅਤੇ ਆਰਜੇਡੀ ਆਗੂ ਮਨੋਜ ਝਾਅ ਨੇ ਕਿਹਾ ਸੀ ਕਿ ਦਿੱਲੀ ਪੁਲਿਸ ਨੇ ਉਸ ਨੂੰ ਜਾਂਚ ਲਈ ਬੁਲਾਇਆ ਸੀ ਅਤੇ ਉਪਰੋਂ ਹੁਕਮ ਮਿਲਣ 'ਤੇ ਮੀਰਾਨ ਹੈਦਰ ਨੂੰ ਗ੍ਰਿਫ਼ਤਾਰ ਕਰ ਲਿਆ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement