ਅਸਾਮ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ, ਅਸਾਮ 'ਚ ਅਸਮਾਨੀ ਬਿਜਲੀ ਡਿੱਗਣ ਨਾਲ 8 ਲੋਕਾਂ ਦੀ ਮੌਤ
Published : Apr 16, 2022, 9:05 pm IST
Updated : Apr 16, 2022, 9:05 pm IST
SHARE ARTICLE
 lightning strike
lightning strike

17 ਅਪ੍ਰੈਲ ਤੱਕ ਉੱਤਰ-ਪੂਰਬ ਦੇ ਅਰੁਣਾਚਲ ਪ੍ਰਦੇਸ਼ ਅਤੇ ਆਸਾਮ-ਮੇਘਾਲਿਆ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

 

ਗੁਹਾਟੀ- ਅਸਾਮ ’ਚ ਵੱਖ-ਵੱਖ ਥਾਵਾਂ ’ਤੇ ਬਿਜਲੀ ਡਿੱਗਣ, ਹਨ੍ਹੇਰੀ ਅਤੇ ਮੋਹਲੇਧਾਰ ਮੀਂਹ ਕਾਰਨ 2 ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਇਕ ਸਰਕਾਰੀ ਬੁਲੇਟਿਨ ’ਚ ਇਹ ਜਾਣਕਾਰੀ ਦਿੱਤੀ ਗਈ। ਅਸਾਮ ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਮੁਤਾਬਕ ਵੀਰਵਾਰ ਨੂੰ ਅਸਾਮ ਦੇ ਕਈ ਹਿੱਸਿਆਂ ’ਚ ‘ਬੋਰਦੋਈਸਿਲਾ’ ਮੀਂਹ ਕਾਰਨ ਪਾਣੀ ਭਰ ਗਿਆ। ਸੂਬੇ ’ਚ ਗਰਮੀਆਂ ਦੇ ਮੌਸਮ ’ਚ ਪੈਣ ਵਾਲੇ ਮੀਂਹ ਨੂੰ ‘ਬੋਰਦੋਈਸਿਲਾ’ ਕਿਹਾ ਜਾਂਦਾ ਹੈ। 

Lightning strike in PakistanLightning strike 

ਸਰਕਾਰੀ ਬੁਲੇਟਿਨ ਅਨੁਸਾਰ ਤੂਫਾਨ ਅਤੇ ਮੀਂਹ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਦਰੱਖਤ ਅਤੇ ਬਿਜਲੀ ਦੇ ਖੰਭੇ ਉੱਖੜ ਗਏ। ਏਐਸਡੀਐਮਏ ਮੁਤਾਬਕ ਸ਼ੁੱਕਰਵਾਰ ਨੂੰ ਡਿਬਰੂਗੜ੍ਹ ਵਿੱਚ ਆਏ ਤੇਜ਼ ਤੂਫ਼ਾਨ ਕਾਰਨ ਚਾਰ ਲੋਕਾਂ ਦੀ ਜਾਨ ਚਲੀ ਗਈ। ਇਨ੍ਹਾਂ ਵਿੱਚ 12 ਸਾਲ ਦਾ ਇੱਕ ਬੱਚਾ ਵੀ ਸ਼ਾਮਲ ਹੈ।

 

RainRain

ਅਥਾਰਟੀ ਨੇ ਦੱਸਿਆ ਕਿ ਬਾਰਪੇਟਾ ਜ਼ਿਲੇ 'ਚ ਵੀਰਵਾਰ ਨੂੰ ਤੂਫਾਨ ਅਤੇ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਗੋਲਪਾੜਾ ਜ਼ਿਲੇ 'ਚ 15 ਸਾਲ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਪਿਛਲੇ ਦੋ ਦਿਨਾਂ 'ਚ ਹੋਈ ਬਾਰਿਸ਼ 'ਚ ਘੱਟੋ-ਘੱਟ 7,378 ਘਰਾਂ ਅਤੇ ਹੋਰ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ 17 ਅਪ੍ਰੈਲ ਤੱਕ ਉੱਤਰ-ਪੂਰਬ ਦੇ ਅਰੁਣਾਚਲ ਪ੍ਰਦੇਸ਼ ਅਤੇ ਆਸਾਮ-ਮੇਘਾਲਿਆ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਸੀ ਕਿ 17 ਅਪ੍ਰੈਲ ਨੂੰ ਨਾਗਾਲੈਂਡ-ਮਨੀਪੁਰ-ਮਿਜ਼ੋਰਮ-ਤ੍ਰਿਪੁਰਾ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement