ਬਾਈਕ ਸਵਾਰ ਨੂੰ ਬਚਾਉਂਦੇ ਸਮੇਂ ਦਰਖੱਤ ਨਾਲ ਟਕਰਾਈ ਕਾਰ, ਮਾਂ-ਪੁੱਤ ਤੇ ਧੀ ਦੀ ਹੋਈ ਦਰਦਨਾਕ ਮੌਤ

By : GAGANDEEP

Published : Apr 16, 2023, 4:00 pm IST
Updated : Apr 16, 2023, 4:13 pm IST
SHARE ARTICLE
photo
photo

ਦਵਾਈ ਲੈਣ ਜਾ ਰਿਹਾ ਸੀ ਕਾਰ ਸਵਾਰ ਪਰਿਵਾਰ

 

ਬਾਲਾਘਾਟ: ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਐਤਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਚਾਰ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਇਹ ਪਰਿਵਾਰ ਮਹਾਰਾਸ਼ਟਰ ਤੋਂ ਬਾਲਾਘਾਟ ਆਯੁਰਵੈਦਿਕ ਦਵਾਈ ਲੈਣ ਆਇਆ ਸੀ, ਇਸ ਦੌਰਾਨ ਉਨ੍ਹਾਂ ਦੀ ਕਾਰ ਦਰੱਖਤ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਘਰੋਂ ਚਾਹ ਲੈ ਕੇ ਦੁਕਾਨ 'ਤੇ ਜਾ ਰਹੇ ਐਕਟਿਵਾ ਸਵਾਰ ਨੂੰ ਟਰੱਕ ਨੇ ਕੁਚਲਿਆ, ਮੌਤ 

ਹਾਦਸਾ ਰਾਜੇਗਾਓਂ ਤੋਂ ਅੱਗੇ ਬਾਲਾਘਾਟ ਰੋਡ 'ਤੇ ਸਵੇਰੇ 8 ਵਜੇ ਵਾਪਰਿਆ। ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲੇ ਦੇ ਬ੍ਰਹਮਾਪੁਰੀ ਦਾ ਰਹਿਣ ਵਾਲਾ ਇਕ ਪਰਿਵਾਰ ਆਯੁਰਵੈਦਿਕ ਦਵਾਈ ਲੈਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਅਚਾਨਕ ਇਕ ਬਾਈਕ ਸਾਹਮਣੇ ਆ ਗਈ ਜਿਸਨੂੰ ਬਚਾਉਂਦੇ ਸਮੇਂ ਕਾਰ ਦਰਖੱਤ ਨਾਲ ਟਕਰਾ ਗਈ। ਹਾਦਸੇ ਸਮੇਂ ਵਿਜੇ ਬਡੋਲੇ (65) ਕਾਰ ਚਲਾ ਰਿਹਾ ਸੀ।

ਇਹ ਵੀ ਪੜ੍ਹੋ: ਕੇਜਰੀਵਾਲ ਤੋਂ ਪੁੱਛਗਿੱਛ ਖ਼ਿਲਾਫ਼ ਦਿੱਲੀ 'ਚ 'ਆਪ' ਦਾ ਰੋਸ ਪ੍ਰਦਰਸ਼ਨ, ਪੰਜਾਬ ਦੇ ਮੰਤਰੀਆਂ ਸਣੇ ਕਈ ਆਗੂ ਹਿਰਾਸਤ 'ਚ ਲਏ

ਕਾਰ 'ਚ ਉਸ ਦੀ ਪਤਨੀ ਕੁੰਡਾ (60), ਬੇਟਾ ਗਿਰੀਸ਼ (40), ਨੂੰਹ ਬਬੀਤਾ (35), ਬੇਟੀ ਮੋਨਾਲੀ (35), ਪਤੀ ਧਨੰਜੈ ਚੌਧਰੀ ਅਤੇ ਪੋਤਾ ਹੰਸਿਤ (3) ਅਤੇ ਪੋਤੀ ਵਿਦਿਸ਼ਾ (5) ਸਵਾਰ ਸਨ। ਪੁਲਿਸ ਨੇ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ 'ਚ ਮੋਨਾਲੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁੰਡਾ ਅਤੇ ਗਿਰੀਸ਼ ਦੀ ਜ਼ਿਲ੍ਹਾ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਵਿਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement