ਗਠਜੋੜ ਨੂੰ ਸੱਦਾ ਦਿਤੇ ਜਾਣ ਤੋਂ ਬਿਨਾਂ ਕੋਈ ਚਾਰਾ ਨਹੀਂ : ਕਾਂਗਰਸ
Published : May 16, 2018, 11:15 am IST
Updated : May 16, 2018, 11:15 am IST
SHARE ARTICLE
Rahul Gandhi
Rahul Gandhi

ਕਾਂਗਰਸ ਨੇ ਕਿਹਾ ਕਿ ਕਾਂਗਰਸ-ਜੇਡੀਐਸ ਗਠਜੋੜ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ ਤੋਂ ਬਿਨਾਂ ਰਾਜਪਾਲ ਕੋਲ ਕੋਈ ਬਦਲ ਨਹੀਂ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ...

ਨਵੀਂ ਦਿੱਲੀ, ਕਾਂਗਰਸ ਨੇ ਕਿਹਾ ਕਿ ਕਾਂਗਰਸ-ਜੇਡੀਐਸ ਗਠਜੋੜ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ ਤੋਂ ਬਿਨਾਂ ਰਾਜਪਾਲ ਕੋਲ ਕੋਈ ਬਦਲ ਨਹੀਂ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਰਾਜਪਾਲ ਸੰਵਿਧਾਨਕ ਪ੍ਰਾਵਧਾਨਾਂ ਅਤੇ ਸਥਾਪਤ ਰਵਾਇਤ ਮੁਤਾਬਕ ਕਾਂਗਰਸ-ਜੇਡੀਐਸ ਗਠਜੋੜ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣਗੇ। ਸੁਰਜੇਵਾਲਾ ਨੇ ਕਿਹਾ, 'ਭਾਜਪਾ ਬਹੁਮਤ ਦੇ ਅੰਕੜੇ ਤੋਂ ਬਹੁਤ ਦੂਰ ਹੈ ਪਰ ਉਹ ਸਾਜ਼ਸ਼ ਤਹਿਤ ਐਸ ਆਰ ਬੋਮਈ ਮਾਮਲੇ ਦਾ ਹਵਾਲਾ ਦੇ ਕੇ ਅਪਣੀ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੇਸ਼ ਅਤੇ ਮੀਡੀਆ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਧਾਨ ਨਰਿੰਦਰ ਮੋਦੀ ਨੇ ਕਰਨਾਟਕ ਵਿਚ ਭਾਜਪਾ ਦੇ ਚੰਗੇ ਪ੍ਰਦਰਸ਼ਨ ਲਈ ਸੂਬੇ ਦੀ ਜਨਤਾ ਦਾ ਧਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਭਾਜਪਾ ਦੇ ਵਿਕਾਸ ਏਜੰਡੇ ਦੀ ਹਮਾਇਤ ਹੈ।

Narendra Modi karnatka RallyNarendra Modi 

ਪ੍ਰਧਾਨ ਮੰਤਰੀ ਨੇ ਕਿਹਾ, 'ਭਾਜਪਾ ਦੇ ਵਿਕਾਸ ਏਜੰਡੇ ਨੂੰ ਸਮਰਥਨ ਦੇਣ ਅਤੇ ਉਸ ਨੂੰ ਰਾਜ ਵਿਚ ਸੱਭ ਤੋਂ ਵੱਡੀ ਪਾਰਟੀ ਬਣਾਉਣ ਲਈ ਮੈਂ ਕਰਨਾਟਕ ਦੇ ਭਰਾਵਾਂ ਅਤੇ ਭੈਣਾਂ ਦਾ ਧਨਵਾਦ ਕਰਦਾ ਹਾਂ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਕਰਨਾਟਕ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਵਿਕਾਸਮੁਖੀ ਸ਼ਾਸਨ ਵਿਚ ਵਿਸ਼ਵਾਸ ਪ੍ਰਗਟ ਕੀਤਾ ਅਤੇ ਕਾਂਗਰਸ ਦੇ ਭ੍ਰਿਸ਼ਟਾਚਾਰ ਨੂੰ ਰੱਦ ਕੀਤਾ। ਉਨ੍ਹਾਂ ਕਿਹਾ ਕਿ ਕਰਨਾਟਕ ਦੇ ਲੋਕ ਫ਼ਤਵੇ ਤੋਂ ਸਪੱਸ਼ਟ ਹੈ ਕਿ ਲੋਕਾਂ ਨੇ ਪ੍ਰਧਾਨ ਮੰਤਰੀਆਂ ਦੀਆਂ ਨੀਤੀਆਂ ਨੂੰ ਪਸੰਦ ਕੀਤਾ ਹੈ ਤੇ ਕਾਂਗਰਸ ਦੀ ਪਰਵਾਰਵਾਦੀ ਤੇ ਵੰਡਪਾਊ ਰਾਜਨੀਤੀ ਨੂੰ ਰੱਦ ਕੀਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਜ ਦੀ ਜਨਤਾ ਅਤੇ ਪਾਰਟੀ ਕਾਰਕੁਨਾਂ ਦਾ ਧਨਵਾਦ ਕੀਤਾ ਅਤੇ ਕਿਹਾ ਕਿ ਉਹ ਰਾਜ ਦੀ ਜਨਤਾ ਲਈ ਸੰਘਰਸ਼ ਕਰਨਗੇ। ਰਾਹੁਲ ਨੇ ਕਿਹਾ, 'ਇਨ੍ਹਾਂ ਚੋਣਾਂ ਵਿਚ ਕਾਂਗਰਸ ਲਈ ਵੋਟ ਕਰਨ ਵਾਲੇ ਸਾਰੇ ਲੋਕਾਂ ਦਾ ਬਹੁਤ ਧਨਵਾਦ ਅਤੇ ਕਿਹਾ ਕਿ ਉਹ ਰਾਜ ਦੀ ਜਨਤਾ ਲਈ ਸੰਘਰਸ਼ ਕਰਨਗੇ।'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement