ਕੋਰੋਨਾ ਨੇ ਖੋਲ੍ਹ ਦਿੱਤੀ ਹੈ ਗੁਜਰਾਤ ਮਾਡਲ ਦੀ ਪੋਲ - ਰਾਹੁਲ ਗਾਂਧੀ 
Published : Jun 16, 2020, 1:12 pm IST
Updated : Jun 16, 2020, 1:12 pm IST
SHARE ARTICLE
Rahul Gandhi
Rahul Gandhi

ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿਚ ਜਾਰੀ ਹੈ ਇਸ ਦੇ ਚੱਲਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ

ਨਵੀਂ ਦਿੱਲੀ- ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿਚ ਜਾਰੀ ਹੈ ਇਸ ਦੇ ਚੱਲਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੋਲਦਿਆ ਕਿਹਾ ਕਿ ਕੋਰੋਨਾ ਕਾਰਨ ਸਭ ਤੋਂ ਵੱਧ ਮੌਤ ਦਰ ਦੇ ਅੰਕੜਿਆਂ ਨੇ ਗੁਜਰਾਤ ਮਾਡਲ ਦੀ ਪੋਲ ਖੋਲ੍ਹ ਦਿੱਤੀ ਹੈ।

File PhotoFile Photo

ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਭਾਰਤੀ ਜਨਤਾ ਪਾਰਟੀ ਸ਼ਾਸਿਤ ਗੁਜਰਾਤ ਅਤੇ ਕਾਂਗਰਸ ਦੇ ਸਹਿਯੋਗੀ ਦਲਾਂ ਦੇ ਸ਼ਾਸਨ ਵਾਲੇ 6 ਸੂਬਿਆਂ 'ਚ ਕੋਰੋਨਾ ਕਾਰਨ ਹੋਣ ਵਾਲੀ ਮੌਤ ਦਰ ਦੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ ਇਨ੍ਹਾਂ 7 ਸੂਬਿਆਂ 'ਚੋਂ ਸਭ ਤੋਂ ਵੱਧ ਮੌਤਾਂ ਗੁਜਰਾਤ 'ਚ ਹੋਈਆਂ ਹਨ, ਜਿਸ ਨਾਲ ਪੀਐੱਮ ਮੋਦੀ ਦੇ ਗੁਜਰਾਤ ਮਾਡਲ ਦੀ ਪੋਲ ਖੁੱਲ੍ਹ ਗਈ ਹੈ।

corona viruscorona virus

ਉਨ੍ਹਾਂ ਕਿਹਾ,''ਕੋਵਿਡ-19 ਮੌਤ ਦਰ- ਗੁਜਰਾਤ 6.25 ਫੀਸਦੀ, ਮਹਾਰਾਸ਼ਟਰ 3.73 ਫੀਸਦੀ, ਰਾਜਸਥਾਨ 2.32 ਫੀਸਦੀ, ਪੰਜਾਬ 2.17 ਫੀਸਦੀ, ਪੁਡੂਚੇਰੀ 1.98 ਫੀਸਦੀ, ਝਾਰਖੰਡ 0.5 ਫੀਸਦੀ, ਛੱਤੀਸਗੜ੍ਹ 0.35 ਫੀਸਦੀ। ਗੁਜਰਾਤ ਮਾਡਲ ਦੀ ਖੁੱਲ੍ਹ ਗਈ ਪੋਲ।'' ਜ਼ਿਕਰਯੋਗ ਹੈ ਕਿ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 10,667 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 10,215 ਮਰੀਜ਼ ਕੋਰੋਨਾ ਮੁਕਤ ਹੋਏ ਹਨ।

Corona VirusCorona Virus

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮਾ ਵਲੋਂ ਮੰਗਲਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਕੇ 3,43,091 ਹੋ ਗਈ ਹੈ। ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 9900 ਹੋ ਗਈ ਹੈ। ਦੇਸ਼ 'ਚ ਇਸ ਸਮੇਂ 1,53,178 ਸਰਗਰਮ ਮਾਮਲੇ ਹਨ, ਜਦੋਂ ਕਿ ਇਸ ਮਹਾਂਮਾਰੀ ਤੋਂ ਰਾਹਤ ਪਾਉਣ ਵਾਲਿਆਂ ਦੀ ਗਿਣਤੀ 1,80,013 ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement