ਅਰੁਣ ਜੇਟਲੀ ਦੀ ਹਾਲਤ ਗੰਭੀਰ, ਹਸਪਤਾਲ 'ਚ ਮਿਲਣ ਪਹੁੰਚੇ ਰਾਮ ਨਾਥ ਕੋਵਿੰਦ
Published : Aug 16, 2019, 12:35 pm IST
Updated : Aug 16, 2019, 12:43 pm IST
SHARE ARTICLE
Arun Jaitley
Arun Jaitley

ਪਿਛਲੇ ਸੱਤ ਦਿਨਾਂ ਤੋ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਏਮਜ਼ ਦੇ ਆਈਸੀਯੂ ਵਿਚ ਭਰਤੀ ਹਨ।

ਨਵੀਂ ਦਿੱਲੀ: ਪਿਛਲੇ ਸੱਤ ਦਿਨਾਂ ਤੋ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਏਮਜ਼ ਦੇ ਆਈਸੀਯੂ ਵਿਚ ਭਰਤੀ ਹਨ। 9 ਅਗਸਤ ਨੂੰ ਏਮਜ਼ ਨੇ ਉਹਨਾਂ ਦੀ ਸਿਹਤ ਨੂੰ ਲੈ ਕੇ ਸਟੇਟਮੈਂਟ ਜਾਰੀ ਕੀਤੀ ਸੀ, ਉਸ ਤੋਂ ਬਾਅਦ ਹੁਣ ਤੱਕ ਏਮਜ਼ ਪ੍ਰਸ਼ਾਸਨ ਵੱਲੋਂ ਕੋਈ ਹੋਰ ਸਟੇਟਮੈਂਟ ਜਾਰੀ ਨਹੀਂ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਹਾਲਤ ਕਾਫ਼ੀ ਗੰਭੀਰ ਹੈ, ਹਾਲੇ ਵੀ ਉਹ ਆਈਸੀਯੂ ਵਿਚ ਭਰਤੀ ਹਨ ਅਤੇ ਉਹਨਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਇਸ ਦੇ ਚਲਦਿਆਂ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਉਹਨਾਂ ਨੂੰ ਮਿਲਣ ਏਮਜ਼ ਪਹੁੰਚੇ।

Arun JaitleyArun Jaitley

ਸੂਤਰਾਂ ਅਨੁਸਾਰ ਜੇਟਲੀ ਦੇ ਫੇਫੜਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਉਹਨਾਂ ਨੂੰ ਸਾਹ ਲੈਣ ਵਿਚ ਕਾਫ਼ੀ ਮੁਸ਼ਕਿਲ ਆ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਉਹਨਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬੀਤੇ ਸ਼ੁੱਕਰਵਾਰ ਨੂੰ ਵੀ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਨੂੰ ਸਿਹਤ ਵਿਗੜਨ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਐਡੋਕ੍ਰਿਨੋਲਾਜਿਸਟ, ਕਾਰਡੀਓਲਾਜਿਸਟ ਤੇ ਨੈਫਰੋਲਾਜਿਸਟ ਸਮੇਤ ਡਾਕਟਰਾਂ ਦੀ ਇਕ ਟੀਮ ਵਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਸੀ।

Arun Jaitley Arun Jaitley

ਇਸ ਤੋਂ ਪਹਿਲਾਂ ਇਸੇ ਸਾਲ ਮਈ ਮਹੀਨੇ 'ਚ ਜੇਟਲੀ ਨੂੰ ਸਿਹਤ ਜਾਂਚ ਲਈ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅਰੁਣ ਜੇਟਲੀ ਨੂੰ ਸਾਹ ਲੈਣ 'ਚ ਮੁਸ਼ਕਿਲ ਹੋ ਰਹੀ ਸੀ ਜਿਸ ਕਾਰਨ ਉਹਨਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ। ਦਸ ਦਈਏ ਕਿ ਅਰੁਣ ਜੇਟਲੀ ਦੀ ਖਰਾਬ ਸਿਹਤ ਦੀ ਜਾਣਕਾਰੀ ਜਿਵੇਂ ਹੀ ਬੀਜੇਪੀ ਨੂੰ ਮਿਲੀ ਤਾਂ ਉਹ ਅਰੁਣ ਜੇਟਲੀ ਨੂੰ ਮਿਲਣ ਲਈ AIIMS ‘ਚ ਪਹੁੰਚੇ। ਪੀਐਮ ਮੋਦੀ ਸਮੇਤ ਕਈ ਭਾਜਪਾ ਆਗੂ ਉਹਨਾਂ ਨੂੰ ਮਿਲਣ ਪਹੁੰਚੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement