ਵਿਧਾਨ ਸਭਾ ਚੋਣਾਂ ਦੀ ਤਿਆਰੀ ’ਤੇ ਚਰਚਾ ਲਈ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਹੋਈ

By : BIKRAM

Published : Aug 16, 2023, 10:05 pm IST
Updated : Aug 16, 2023, 10:05 pm IST
SHARE ARTICLE
BJP CEC Meeting
BJP CEC Meeting

ਆਮ ਤੌਰ ’ਤੇ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹੁੰਦੀ ਹੈ ਮੀਟਿੰਗ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੁਧਵਾਰ ਨੂੰ ਇੱਥੇ ਬੈਠਕ ਹੋਈ ਜਿਸ ’ਚ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਭਵਿੱਖ ਦੀ ਰਣਨੀਤੀ ’ਤੇ ਚਰਚਾ ਕੀਤੀ ਗਈ। 

ਸੂਤਰਾਂ ਨੇ ਕਿਹਾ ਕਿ ਸੀ.ਈ.ਸੀ. ਮੈਂਬਰਾਂ ਨੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ, ਦੋਹਾਂ ਸੂਬਿਆਂ ਦੇ ਆਗੂਆਂ ਵਲੋਂ ਜ਼ਮੀਨੀ ਰੀਪੋਰਟ ਸਾਂਝੀ ਕੀਤੀ ਗਈ। 

ਸੂਤਰਾਂ ਨੇ ਦਸਿਆ ਕਿ ਪਾਰਟੀ ਉਨ੍ਹਾਂ ਸੀਟਾਂ ’ਤੇ ਧਿਆਨ ਕੇਂਦਰ ਕਰ ਰਹੀ ਹੈ ਜਿੱਥੇ ਉਨ੍ਹਾਂ ਨੂੰ ਇਕ ਜ਼ਬੂਤ ਵਿਰੋਧੀ ਧਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਉਸ ਦਾ ਮੰਨਣਾ ਹੈ ਕਿ ਉਹ ਮਜ਼ਬੂਤ ਉਮੀਦਵਾਰਾਂ ਦੀ ਚੋਣ ਸਮੇਤ ਕੁਸ਼ਲ ਰਣਨੀਤੀ ਨਾਲ ਬਾਜ਼ੀ ਅਪਣੇ ਹੱਕ ’ਚ ਬਦਲ ਸਕਦੀ ਹੈ। 

ਬੈਠਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਅਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਸਮੇਤ ਸੀ.ਈ.ਸੀ. ਦੇ ਹੋਰ ਮੈਂਬਰ ਮੌਜੂਦ ਸਨ। 

ਮੀਟਿੰਗ ’ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਤੋਂ ਇਲਾਵਾ ਦੋਵਾਂ ਸੂਬਿਆਂ ਦੇ ਸੰਗਠਨ ਨਾਲ ਜੁੜੇ ਕੁਝ ਪ੍ਰਮੁੱਖ ਆਗੂਆਂ ਨੇ ਵੀ ਸ਼ਿਰਕਤ ਕੀਤੀ।

ਸੂਤਰਾਂ ਨੇ ਕਿਹਾ ਕਿ ਇਸੇ ਤਰ੍ਹਾਂ ਦੀਆਂ ਸੀ.ਈ.ਸੀ. ਮੀਟਿੰਗਾਂ ਦੂਜੇ ਸੂਬਿਆਂ ਲਈ ਵੀ ਹੋ ਸਕਦੀਆਂ ਹਨ। ਸੀ.ਈ.ਸੀ. ਦੀ ਮੀਟਿੰਗ ਕਰਵਾਉਣ ਦਾ ਪਾਰਟੀ ਦਾ ਫੈਸਲਾ ਆਮ ਤੌਰ ’ਤੇ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹੀ ਹੁੰਦਾ ਹੈ। ਇਹ ਮੀਟਿੰਗ ਹੁਣ ਭਾਜਪਾ ਲਈ ਪੰਜ ਰਾਜਾਂ ਦੀਆਂ ਚੋਣਾਂ ਦੀ ਮਹੱਤਤਾ ਨੂੰ ਦਰਸਾਉਂਦੀ ਹੈ।

ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਜ ਵਿਧਾਨ ਸਭਾ ਚੋਣਾਂ ਦਾ ਇਹ ਆਖਰੀ ਦੌਰ ਹੋਵੇਗਾ।ਸੂਤਰਾਂ ਨੇ ਕਿਹਾ ਕਿ ਮੀਟਿੰਗ ਬੁਲਾਉਣ ਤੋਂ ਇਹ ਵੀ ਸੰਕੇਤ ਮਿਲਦਾ ਹੈ ਕਿ ਸੂਬਿਆਂ ਲਈ ਚੋਣ ਪ੍ਰਚਾਰ ਵਿਚ ਕੇਂਦਰੀ ਲੀਡਰਸ਼ਿਪ ਦੀ ਵਧੇਰੇ ਸ਼ਮੂਲੀਅਤ ਹੋ ਸਕਦੀ ਹੈ।

ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਤੋਂ ਇਲਾਵਾ ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ’ਚ ਨਵੰਬਰ-ਦਸੰਬਰ ’ਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਭਾਜਪਾ ਸਿਰਫ ਮੱਧ ਪ੍ਰਦੇਸ਼ ’ਚ ਹੀ ਸੱਤਾ ’ਚ ਹੈ ਜਦੋਂਕਿ ਰਾਜਸਥਾਨ ਅਤੇ ਛੱਤੀਸਗੜ੍ਹ ’ਚ ਕਾਂਗਰਸ ਦੀ ਸਰਕਾਰ ਹੈ ਅਤੇ ਤੇਲੰਗਾਨਾ ’ਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਦੀ ਸਰਕਾਰ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement