ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਅਮਰੀਕਾ ਸਰਕਾਰ ਵੱਲੋਂ ...
Published : Sep 16, 2018, 6:08 pm IST
Updated : Sep 16, 2018, 6:12 pm IST
SHARE ARTICLE
Manjinder Sirsa
Manjinder Sirsa

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਅਮਰੀਕਾ ਸਰਕਾਰ ਵੱਲੋਂ 15 ਮੈਂਬਰੀ ਕਮੇਟੀ ਗਠਿਤ ਕਰਨ ਦਾ ਸਵਾਗਤ

ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਅਮਰੀਕਾ ਸਰਕਾਰ ਵੱਲੋਂ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਲਈ 15 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਵੱਖ ਵੱਖ ਮੁਲਕਾਂ ਵਿਚ ਸਥਿਤ ਭਾਰਤੀ ਸਫਾਰਤਖਾਨਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਜਾਰੀ ਕਰਨ।

ਇਕੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ  ਦਿੱਲੀ ਗੁਰਦੁਆਰਾ ਕਮੇਟੀ ਲੰਬੇ ਸਮੇਂ ਤੋਂ ਇਹ ਮਾਮਲਾ ਉਠਾਉਂਦੀ ਆ ਰਹੀ ਹੈ ਤੇ ਇਸ ਵੱਲੋਂ ਵਿਸ਼ਵ ਭਰ ਵਿਚ ਕਈ ਅਪੀਲਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਅਸਲ ਮਸਲਾ ਸਿੱਖ ਧਰਮ, ਇਸਦੇ ਸਿਧਾਂਤਾਂ ਤੇ ਧਾਰਮਿਕ ਕੱਕਾਰਾਂ ਦੀ ਜਾਣਕਾਰੀ ਦਾ ਹੈ ਜਿਸ ਲਈ ਜਾਗਰੂਕਤਾ ਫੈਲਾਏ ਜਾਣ ਦੀ ਜ਼ਰੂਰਤਰ ਹੈ।

ਉਹਨਾਂ ਕਿਹਾ ਕਿ 15 ਮੈਂਬਰੀ ਕਮੇਟੀ ਦਾ ਗਠਨ ਅਮਰੀਕਾ ਵਿਚ ਰਹਿੰਦੇ ਲੋਕਾਂ ਨੂੰ ਸਿੱਖ ਧਰਮ ਦੇ ਕੱਕਾਰਾਂ ਤੇ ਹੋਰ ਅਹਿਮ ਜਾਣਕਾਰੀ ਦੇਣ ਦੇ ਦਿਸ਼ਾ ਵਿਚ ਬਹੁਤ ਸਹਾਈ ਹੋਵੇਗਾ।  ਸ੍ਰੀ ਸਿਰਸਾ ਨੇ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਸ ਕਮੇਟੀ ਵਿਚ 15 ਸਿੱਖ ਸ਼ਖਸੀਅਤਾਂ ਨੂੰ ਸ਼ਾਮਲ ਕਰਨਾ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਵਿਚ ਹੋਈ ਸਹਾਈ ਹੋਵੇਗਾ। ਉਹਨਾਂ ਕਿਹਾ ਕਿ  ਟੀ ਐਸ ਏ ਸਟੇਟ ਪੈਟਰੋਲ ਤੇ ਸੁਰੱਖਿਆ ਮਾਮਲਿਆਂ ਨਾਲ ਜੁੜੇ ਅਫਸਰਾਂ ਤੇ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਬਹੁਤ ਲਾਹੇਵੰਦ ਹੋਵੇਗਾ ਜਿਸ ਨਾਲ ਸਿੱਖਾਂ ਦੀ ਸ਼ਨਾਖਤ ਸਹੀ ਤਰੀਕੇ ਹੋ ਸਕੇਗੀ ਤੇ ਗਲਤ ਸ਼ਨਾਖ਼ਤ ਦਾ ਮਸਲਾ ਖਤਮ ਹੋ ਸਕੇਗਾ।

ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਨੇ ਸਿੱਖਾਂ ਤੇ ਸਿੱਖ ਧਰਮ  ਬਾਰੇ ਜਾਣਕਾਰੀ ਦਾ ਪਸਾਰ ਕਰਨ ਲਈ ਜਾਗਰੂਕਤਾ ਮੁਹਿੰਮ ਬਾਰੇ ਪਹਿਲਾਂ ਵੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਗੱਲ ਕੀਤੀ ਹੈ ਤੇ ਹੁਣ ਉਹਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਖ ਵੱਖ ਮੁਲਕਾਂ ਵਿਚ ਸਥਿਤ ਭਾਰਤੀ ਸਫਾਰਤਖਾਨਿਆਂ ਨੂੰ ਹਦਾਇਤ ਜਾਰੀ ਕਰਨ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਮਾਮਲੇ 'ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਹਨਾਂ ਕਿਹਾ ਕਿ ਸ੍ਰੀਮਤੀ ਸਵਰਾਜ ਪਹਿਲਾਂ ਹੀ ਘੋਸ਼ਤ ਕਰ ਚੁੱਕੇ ਹਨ ਕਿ ਭਾਰਤੀ ਸਫਾਰਤਖਾਨਿਆਂ ਰਾਹੀਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰੇ ਵਿਸ਼ਵ ਵਿਚ ਮਨਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement