ਜੰਮੂ-ਕਸ਼ਮੀਰ ਦੇ ਉੜੀ 'ਚ ਮੁਕਾਬਲਾ, ਤਿੰਨ ਅਤਿਵਾਦੀ ਢੇਰ: ਫੌਜ
Published : Sep 16, 2023, 4:58 pm IST
Updated : Sep 16, 2023, 4:58 pm IST
SHARE ARTICLE
File Photo
File Photo

ਸ਼ਨੀਵਾਰ ਸਵੇਰੇ ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਖੁਫੀਆ ਏਜੰਸੀਆਂ ਵੱਲੋਂ ਸਾਂਝੇ ਤੌਰ 'ਤੇ ਇਹ ਆਪਰੇਸ਼ਨ ਚਲਾਇਆ ਗਿਆ।  

ਸ੍ਰੀਨਗਰ - ਜੰਮੂ-ਕਸ਼ਮੀਰ ਦੇ ਉੜੀ ਸੈਕਟਰ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਤਿੰਨ ਅਤਿਵਾਦੀ ਮਾਰੇ ਗਏ ਹਨ। ਭਾਰਤੀ ਫੌਜ ਦਾ ਕਹਿਣਾ ਹੈ ਕਿ ਇਹ ਕੱਟੜਪੰਥੀ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ 'ਚ ਕਿਹਾ, ''ਦੋ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਪਰ ਨੇੜੇ ਦੇ ਖੇਤਰ 'ਚ ਪਾਕਿਸਤਾਨੀ ਪੋਸਟ ਤੋਂ ਗੋਲੀਬਾਰੀ ਕਾਰਨ ਤੀਜੇ ਦੀ ਲਾਸ਼ ਬਰਾਮਦ ਕਰਨ 'ਚ ਮੁਸ਼ਕਲ ਆ ਰਹੀ ਹੈ। 

ਉਨ੍ਹਾਂ ਮੁਤਾਬਕ ਸ਼ਨੀਵਾਰ ਸਵੇਰੇ ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਖੁਫੀਆ ਏਜੰਸੀਆਂ ਵੱਲੋਂ ਸਾਂਝੇ ਤੌਰ 'ਤੇ ਇਹ ਆਪਰੇਸ਼ਨ ਚਲਾਇਆ ਗਿਆ।  
ਜੰਮੂ-ਕਸ਼ਮੀਰ ਪੁਲਿਸ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਆਪਰੇਸ਼ਨ ਅਜੇ ਵੀ ਜਾਰੀ ਹੈ। ਇਸ ਮੁਕਾਬਲੇ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ ਦੇ ਕੱਟੜਪੰਥੀਆਂ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ।  ਪੁਲਿਸ ਬੁਲਾਰੇ ਅਨੁਸਾਰ ਦੋਵਾਂ ਦੀ ਪਛਾਣ ਮੀਰ ਸਾਹਿਬ ਅਤੇ ਆਰਿਫ਼ ਚੰਨਾ ਵਜੋਂ ਹੋਈ ਹੈ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement