ਜਸ਼ਪੁਰ ਘਟਨਾ: ਮ੍ਰਿਤਕਾਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਛੱਤੀਸਗੜ੍ਹ ਸਰਕਾਰ
Published : Oct 16, 2021, 12:52 pm IST
Updated : Oct 16, 2021, 12:57 pm IST
SHARE ARTICLE
File photo
File photo

'ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ'

 

ਜਸ਼ਪੁਰ: ਛੱਤੀਸਗੜ੍ਹ ਦੇ ਜਸ਼ਪੁਰ ਵਿੱਚ ਸ਼ੁੱਕਰਵਾਰ ਨੂੰ ਇੱਕ ਬੇਕਾਬੂ ਕਾਰ ਚਾਲਕ ਨੇ ਮੂਰਤੀ ਵਿਸਰਜਨ ਕਰਨ ਜਾ ਰਹੇ ਲੋਕਾਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ। ਇਸ ਕਾਰਨ ਪਥਲਗਾਓਂ ਦੇ ਰਹਿਣ ਵਾਲੇ ਗੌਰਵ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਘਟਨਾ ਤੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਦੁੱਖ ਪ੍ਰਗਟ ਕੀਤਾ ਹੈ ਨਾਲ ਹੀ ਮ੍ਰਿਤਕਾਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਹੋਰ ਵੀ ਪੜ੍ਹੋ: ਇੰਡੋਨੇਸ਼ੀਆ 'ਚ ਨਦੀ ਦੀ ਸਫਾਈ ਕਰ ਰਹੇ 11 ਬੱਚੇ ਡੁੱਬੇ

 

 

 

ਇਹ ਘਟਨਾ ਸ਼ੁੱਕਰਵਾਰ ਦੁਪਹਿਰ ਕਰੀਬ 1.30 ਵਜੇ ਵਾਪਰੀ। ਜਸ਼ਪੁਰ ਦੇ ਪਥਾਸਗਾਓਂ ਵਿੱਚ ਕੁਝ ਲੋਕ ਦੁਰਗਾ ਪੰਡਾਲਾਂ ਦੀ ਮੂਰਤੀ ਨੂੰ ਵਿਸਰਜਨ ਕਰਨ ਲਈ ਨਦੀ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ  ਨੇ ਇਹਨਾਂ ਲੋਕਾਂ ਨੂੰ ਕੁਚਲਦੀ ਅੱਗੇ ਲੰਘ ਗਈ। ਜਾਣਕਾਰੀ ਅਨੁਸਾਰ ਉੱਥੇ ਮੌਜੂਦ ਹੋਰ ਲੋਕਾਂ ਨੇ ਕਾਰ ਦਾ ਪਿੱਛਾ ਕੀਤਾ ਅਤੇ ਕਰੀਬ ਪੰਜ ਕਿਲੋਮੀਟਰ ਦੂਰ ਸੁਖਰਾਪਾਰਾ ਵਿਖੇ  ਕਾਰ ਚਾਲਕ ਨੂੰ ਫੜ ਲਿਆ। 

 

jashpur Accident jashpur Accident

 

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਜਸ਼ਪੁਰ ਦੀ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਪਾਏ ਜਾਣ ਵਾਲੇ ਪੁਲਿਸ ਅਫਸਰਾਂ ਦੇ ਖਿਲਾਫ ਪਹਿਲੀ ਨਜ਼ਰ ਵਿੱਚ ਕਾਰਵਾਈ ਵੀ ਕੀਤੀ ਗਈ ਹੈ। ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਰਿਆਂ ਨਾਲ ਨਿਆਂ ਕੀਤਾ ਜਾਵੇਗਾ। ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ।

ਹੋਰ ਵੀ ਪੜ੍ਹੋ: ਆਸਟ੍ਰੇਲੀਆ : ਨਿਊ ਸਾਊਥ ਵੇਲਜ਼ ’ਚ ਟੀਕਾਕਰਨ ਕਰਵਾ ਚੁਕੇ ਯਾਤਰੀਆਂ ਲਈ ਖ਼ਤਮ ਹੋਵੇਗਾ ਇਕਾਂਤਵਾਸ

Bhupesh Baghel Bhupesh Baghel

 

 ਹੋਰ ਵੀ ਪੜ੍ਹੋ:  ਹਸਪਤਾਲ ਵਿਚ ਭਰਤੀ ਸਾਬਕਾ PM ਦੀ ਫੋਟੋ ਜਨਤਕ ਹੋਣ 'ਤੇ ਧੀ ਦਮਨ ਸਿੰਘ ਨੇ ਜਤਾਇਆ ਇਤਰਾਜ਼  

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement