ਸਿੰਘੂ ਘਟਨਾ: ਮਾਇਆਵਤੀ ਦਾ ਬਿਆਨ- ਪੀੜਤ ਪਰਿਵਾਰ ਨੂੰ 50 ਲੱਖ ਦੀ ਮਦਦ ਤੇ ਨੌਕਰੀ ਦੇਣ CM ਚੰਨੀ
Published : Oct 16, 2021, 12:57 pm IST
Updated : Oct 16, 2021, 12:57 pm IST
SHARE ARTICLE
Mayawati
Mayawati

ਸਿੰਘੂ ਬਾਰਡਰ ’ਤੇ ਨੌਜਵਾਨ ਦੀ ਹੱਤਿਆ ਤੇ ਛੱਤੀਸਗੜ੍ਹ ਵਿਚ ਭੀੜ ਨੂੰ ਕਾਰ ਵਲੋਂ ਕੁਚਲਣ ਦੀ ਘਟਨਾ ’ਤੇ ਮਾਇਆਵਤੀ ਨੇ ਕਿਹਾ ਕਿ ਇਹ ਘਟਨਾਵਾਂ ਬੇਹੱਦ ਦੁਖਦਾਈ ਤੇ ਸ਼ਰਮਨਾਕ ਹਨ

ਨਵੀਂ ਦਿੱਲੀ: ਸਿੰਘੂ ਬਾਰਡਰ ’ਤੇ ਨੌਜਵਾਨ ਦੀ ਹੱਤਿਆ ਅਤੇ ਛੱਤੀਸਗੜ੍ਹ ਵਿਚ ਦੁਰਗਾ ਵਿਸਰਜਨ ਦੌਰਾਨ ਭੀੜ ਨੂੰ ਕਾਰ ਵਲੋਂ ਕੁਚਲਣ ਦੀ ਘਟਨਾ ’ਤੇ ਬਹੁਜਨ ਸਮਾਜ ਪਾਰਟੀ ਸੁਪ੍ਰੀਮੋ ਮਾਇਆਵਤੀ ਨੇ ਕਿਹਾ ਕਿ ਇਹ ਘਟਨਾਵਾਂ ਬੇਹੱਦ ਦੁਖਦਾਈ ਅਤੇ ਸ਼ਰਮਨਾਕ ਹਨ। ਉਹਨਾਂ ਨੇ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੋਲ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਅਤੇ ਨੌਕਰੀ ਦੇਣ ਦੀ ਮੰਗ ਰੱਖੀ ਹੈ।

MayawatiMayawati

ਹੋਰ ਪੜ੍ਹੋ: ਹਸਪਤਾਲ ਵਿਚ ਭਰਤੀ ਸਾਬਕਾ PM ਦੀ ਫੋਟੋ ਜਨਤਕ ਹੋਣ 'ਤੇ ਧੀ ਦਮਨ ਸਿੰਘ ਨੇ ਜਤਾਇਆ ਇਤਰਾਜ਼

ਉਹਨਾਂ ਲਿਖਿਆ, 'ਸਿੰਘੂ ਬਾਰਡਰ 'ਤੇ ਪੰਜਾਬ ਦੇ ਦਲਿਤ ਨੌਜਵਾਨ ਦੀ ਦਰਦਨਾਕ ਮੌਤ ਦੁਖਦਾਈ ਤੇ ਸ਼ਰਮਨਾਕ ਹੈ। ਪੁਲਿਸ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰੇ ਤੇ ਪੰਜਾਬ ਦੇ ਮੁੱਖ ਮੰਤਰੀ ਲਖੀਮਪੁਰ ਘਟਨਾ ਦੀ ਤਰ੍ਹਾਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਤੇ ਸਰਕਾਰੀ ਨੌਕਰੀ ਦੇਣ'।

TweetTweet

ਹੋਰ ਪੜ੍ਹੋ: ਆਸਟ੍ਰੇਲੀਆ : ਨਿਊ ਸਾਊਥ ਵੇਲਜ਼ ’ਚ ਟੀਕਾਕਰਨ ਕਰਵਾ ਚੁਕੇ ਯਾਤਰੀਆਂ ਲਈ ਖ਼ਤਮ ਹੋਵੇਗਾ ਇਕਾਂਤਵਾਸ

ਇਸ ਤੋਂ ਇਲਾਵਾ ਇਕ ਹੋਰ ਟਵੀਟ ਵਿਚ ਉਹਨਾਂ ਲਿਖਿਆ, ‘ਦੁਰਗਾ ਵਿਸਰਜਨ ਦੌਰਾਨ ਛੱਤੀਸਗੜ੍ਹ ਵਿਚ ਵਿਅਕਤੀਆਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ, ਜੋ ਲਖੀਮਪੁਰ ਖੇੜੀ ਦੀ ਘਟਨਾ ਦੀ ਯਾਦ ਦਿਵਾਉਂਦੀ ਹੈ। ਕਾਂਗਰਸ ਸਰਕਾਰ ਨੂੰ ਪੀੜਤਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਅਤੇ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ’।

TweetTweet

ਹੋਰ ਪੜ੍ਹੋ: ਇੰਡੋਨੇਸ਼ੀਆ 'ਚ ਨਦੀ ਦੀ ਸਫਾਈ ਕਰ ਰਹੇ 11 ਬੱਚੇ ਡੁੱਬੇ

ਦੱਸ ਦਈਏ ਕਿ ਬੀਤੇ ਦਿਨ ਸਵੇਰੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਧਰਨਾ ਸਥਾਨ ਨੇੜੇ ਨੌਜਵਾਨ ਦੀ ਹੱਥ-ਪੈਰ ਕਟੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਮਾਮਲੇ ਵਿਚ ਇਕ ਵਿਅਕਤੀ ਨੇ ਪੁਲਿਸ ਨੂੰ ਗ੍ਰਿਫ਼ਤਾਰੀ ਦਿੱਤੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement