ਰਾਜ ਚੋਣ ਕਮਿਸ਼ਨ ਵਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

By : GAGANDEEP

Published : Oct 16, 2023, 5:00 pm IST
Updated : Oct 16, 2023, 5:00 pm IST
SHARE ARTICLE
photo
photo

ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ 31-10-2023 ਹੋਵੇਗੀ ਆਖਰੀ ਮਿਤੀ

 

ਚੰਡੀਗੜ੍ਹ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਨੰ. 06/09/2023-5LG1/1015, ਮਿਤੀ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜ ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਨਵੀਨਤਮ ਵਾਰਡਬੰਦੀ ਅਨੁਸਾਰ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ, ਜੋ ਹੇਠ ਲਿਖੇ ਅਨੁਸਾਰ ਹੈ:-

ਇਹ ਵੀ ਪੜ੍ਹੋ: ਕੈਨੇਡਾ 'ਚ ਮਰੇ ਤਰਨਤਾਰਨ ਦੇ ਨੌਜਵਾਨ ਸੁਖਚੈਨ ਸਿੰਘ ਦੇ ਘਰ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ 

ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਪ੍ਰੋਗਰਾਮ:
1. ਵੋਟਰ ਸੂਚੀਆਂ ਤਿਆਰੀ ਕਰਨ ਦੀ ਮਿਤੀ: 19-10-2023 ਤੱਕ
2. ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨ ਦੀ ਮਿਤੀ: 21-10-2023 ਤੱਕ
3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ: 31-10-2023
4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ: 08-11-2023 ਤੱਕ
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ: 10-11-2023

ਇਹ ਵੀ ਪੜ੍ਹੋ: ਲੁਧਿਆਣਾ 'ਚ ਦਰਖ਼ਤ ਨਾਲ ਮੋਟਰਸਾਈਕਲ ਬਾਈਕਰ ਦੀ ਹੋਈ ਟਕਰਾਉਣ ਨਾਲ ਮੌਤ 

ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮਾਂ-ਸਾਰਣੀ ਤਹਿਤ ਨਿਰਧਾਰਤ ਸਮੇਂ ਦੌਰਾਨ ਸਬੰਧਤ ਈ.ਆਰ.ਓ. ਕੋਲ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement