ਸਿਆਸੀ ਲੀਡਰ ਪੋਸਟਰਾਂ 'ਚ ਮੇਰਾ ਨਾਮ ਨਾ ਵਰਤਣ, ਮੈਂ ਕੋਈ ਚੋਣ ਨਹੀਂ ਲੜ ਰਿਹਾ: ਰਾਕੇਸ਼ ਟਿਕੈਤ
Published : Dec 16, 2021, 12:46 pm IST
Updated : Dec 16, 2021, 12:46 pm IST
SHARE ARTICLE
Rakesh Tikait
Rakesh Tikait

ਸਿਆਸੀ ਪਾਰਟੀ ਨੂੰ ਆਪਣੇ ਪੋਸਟਰਾਂ ਵਿਚ ਮੇਰਾ ਨਾਮ ਜਾਂ ਫੋਟੋ ਨਹੀਂ ਵਰਤਣੀ ਚਾਹੀਦੀ

 

ਮੇਰਠ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਇੱਕ ਸਾਲ ਤੋਂ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਫਤਿਹ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਗਾਜ਼ੀਪੁਰ ਸਰਹੱਦ ’ਤੇ ਡੇਰੇ ਲਾਉਣ ਵਾਲੇ ਕਿਸਾਨ ਹੁਣ ਘਰ ਪਰਤ ਆਏ ਹਨ। ਟਿਕੈਤ ਨੇ ਬੁੱਧਵਾਰ ਨੂੰ ਫਤਿਹ ਮਾਰਚ ਕੱਢਿਆ ਅਤੇ ਕਿਸਾਨਾਂ ਨਾਲ ਘਰ ਪਰਤ ਆਏ। ਇਸ ਦੌਰਾਨ ਟਿਕੈਤ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚੋਣ ਨਹੀਂ ਲੜਨ ਜਾ ਰਹੇ ਹਨ। ਦਿੱਲੀ ਤੋਂ ਪਰਤਦੇ ਸਮੇਂ ਮੇਰਠ ਵਿਚ ਕਿਸਾਨਾਂ ਨੇ ਕੱਲ੍ਹ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। 

Rakesh Tikait, Akhilesh Yadav Rakesh Tikait, Akhilesh Yadav

ਇਕ ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਉਹਨਾਂ ਨੇ ਕਿਹਾ ਕਿ "ਮੈਂ ਕੋਈ ਚੋਣ ਨਹੀਂ ਲੜਨ ਜਾ ਰਿਹਾ ਹਾਂ ਅਤੇ ਕਿਸੇ ਵੀ ਸਿਆਸੀ ਪਾਰਟੀ ਨੂੰ ਆਪਣੇ ਪੋਸਟਰਾਂ ਵਿਚ ਮੇਰਾ ਨਾਮ ਜਾਂ ਫੋਟੋ ਨਹੀਂ ਵਰਤਣੀ ਚਾਹੀਦੀ।"  ਇਸ ਦੇ ਨਾਲ ਹੀ ਦੱਸ ਦਈਏ ਕਿ ਰਾਕੇਸ਼ ਟਿਕੈਤ ਨੇ ਇਹ ਬਿਆਨ ਉਸ ਸਮੇਂ ਦਿੱਤਾ ਜਦੋਂ ਬੀਤੇ ਦਿਨ ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਸੱਦਾ ਦਿੱਤਾ ਸੀ। ਦਰਅਸਲ, ਜੌਨਪੁਰ ਰੈਲੀ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਸੀ ਕਿ ਉਹ ਰਾਕੇਸ਼ ਟਿਕੈਤ ਨੂੰ ਲੰਮੇ ਸਮੇਂ ਤੋਂ ਜਾਣਦੇ ਹਨ ਅਤੇ ਉਹ ਸਮੇਂ-ਸਮੇਂ ‘ਤੇ ਕਿਸਾਨਾਂ ਦੇ ਮੁੱਦਿਆਂ ਨੂੰ ਚੁੱਕਦੇ ਰਹੇ ਹਨ।

Rakesh TikaitRakesh Tikait

ਅਖਿਲੇਸ਼ ਨੇ ਕਿਹਾ ਸੀ ਕਿ ਜੇਕਰ ਟਿਕੈਤ ਚੋਣ ਲੜਨਾ ਚਾਹੁੰਦੇ ਹਨ ਤਾਂ ਇਹ ਚੰਗੀ ਗੱਲ ਹੈ ਅਤੇ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ 9 ਦਸੰਬਰ ਨੂੰ ਇੱਕ ਸਾਲ ਤੋਂ ਚੱਲ ਰਹੇ ਅੰਦੋਲਨ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਸੀ ਤੇ ਇਸ ਤੋਂ ਬਾਅਦ 11 ਦਸੰਬਰ ਨੂੰ ਕਿਸਾਨ ਘਰ ਪਰਤਣੇ ਸ਼ੁਰੂ ਹੋ ਗਏ ਸਨ। ਇਹ ਕਦਮ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਕਮੇਟੀ ਗਠਿਤ ਕਰਨ ਅਤੇ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ ਦੇ ਵਾਅਦਿਆਂ ਤੋਂ ਬਾਅਦ ਚੁੱਕਿਆ ਗਿਆ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement