ਬਿਹਾਰ ਜ਼ਹਿਰੀਲੀ ਸ਼ਰਾਬ ਤ੍ਰਾਸਦੀ - ਐਸ.ਆਈ.ਟੀ. ਤੋਂ ਜਾਂਚ ਕਰਵਾਏ ਜਾਣ ਵਾਲੀ ਪਟੀਸ਼ਨ ਦਾਇਰ 
Published : Dec 16, 2022, 6:48 pm IST
Updated : Dec 16, 2022, 6:48 pm IST
SHARE ARTICLE
Image
Image

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਨੇ ਇਸ ਹਾਦਸੇ ਨੇ ਦੇਸ਼ 'ਚ 'ਹਲਚਲ' ਮਚਾ ਦਿੱਤੀ ਹੈ

 

ਨਵੀਂ ਦਿੱਲੀ - ਬਿਹਾਰ ਵਿੱਚ ਹਾਲ ਹੀ ਵਿੱਚ ਵਾਪਰੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਤੋਂ ਸੁਤੰਤਰ ਰੂਪ 'ਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।

ਸ਼ੁੱਕਰਵਾਰ ਨੂੰ ਸਾਰਨ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ। ਛੇ ਸਾਲ ਪਹਿਲਾਂ ਪਾਬੰਦੀ ਦੇ ਐਲਾਨ ਤੋਂ ਬਾਅਦ, ਇਹ ਸਭ ਤੋਂ ਵੱਧ ਮੌਤਾਂ ਦੀ ਗਿਣਤੀ ਹੈ।

ਸਾਰਨ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀ.ਐਮ.) ਰਾਜੇਸ਼ ਮੀਨਾ ਨੇ ਦੱਸਿਆ ਕਿ ਮੰਗਲਵਾਰ ਰਾਤ ਤੋਂ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ। ਹਾਲਾਂਕਿ, ਕਈ ਬਿਨਾਂ ਪੁਸ਼ਟੀ ਦੀਆਂ ਰਿਪੋਰਟਾਂ ਦਾ ਦਾਅਵਾ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ 50 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬਿਹਾਰ ਸਥਿਤ 'ਆਰਿਆਵਰਤ ਮਹਾਸਭਾ ਫ਼ਾਊਂਡੇਸ਼ਨ' ਵੱਲੋਂ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਸੂਬਾ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ਦਾ ਜ਼ਿਕਰ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐਸ. ਨਰਸਿਮਹਾ ਦੀ ਬੈਂਚ ਸਾਹਮਣੇ ਤੁਰੰਤ ਸੂਚੀਬੱਧ ਕਰਨ ਲਈ ਕੀਤਾ ਗਿਆ ਸੀ। ਬੈਂਚ ਨੇ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ।

ਬੈਂਚ ਨੇ ਇਸ ਮਾਮਲੇ ਦਾ ਜ਼ਿਕਰ ਕਰਨ ਵਾਲੇ ਵਕੀਲ ਪਵਨ ਪ੍ਰਕਾਸ਼ ਪਾਠਕ ਨੂੰ ਕਿਹਾ ਕਿ ਪਟੀਸ਼ਨਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਲਈ ਉਚਿਤ ਪ੍ਰਕਿਰਿਆ ਦਾ ਪਾਲਣ ਕਰਨਾ ਹੋਵੇਗਾ।

ਸ਼ੁੱਕਰਵਾਰ ਤੋਂ ਸੁਪਰੀਮ ਕੋਰਟ ਦੀਆਂ ਦੋ ਹਫ਼ਤਿਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਤੋਂ ਬਾਅਦ ਅਦਾਲਤ ਦਾ ਕੰਮਕਾਜ 2 ਜਨਵਰੀ ਤੋਂ ਸ਼ੁਰੂ ਹੋਵੇਗਾ।

ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਸਰਕਾਰ ਨੇ ਅਪ੍ਰੈਲ 2016 ਵਿੱਚ ਬਿਹਾਰ 'ਚ ਸ਼ਰਾਬ ਦੀ ਵਿਕਰੀ ਅਤੇ ਸੇਵਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ।

ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕੇਂਦਰ ਅਤੇ ਬਿਹਾਰ ਸਰਕਾਰ ਨੂੰ ਧਿਰ ਵਜੋਂ ਰੱਖਿਆ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਨਕਲੀ ਸ਼ਰਾਬ ਦੀ ਵਿਕਰੀ ਅਤੇ ਸੇਵਨ ਨੂੰ ਰੋਕਣ ਲਈ ਬਹੁ-ਪੱਖੀ ਯੋਜਨਾ ਦੀ ਲੋੜ ਹੈ।

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਬਿਹਾਰ 'ਚ 14 ਦਸੰਬਰ ਨੂੰ ਵਾਪਰੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਨੇ ਦੇਸ਼ 'ਚ 'ਹਲਚਲ' ਮਚਾ ਦਿੱਤੀ ਹੈ।

ਪਟੀਸ਼ਨ 'ਚ ਕਿਹਾ ਗਿਆ ਹੈ, ''ਰਾਜਨੀਤਕ ਪਾਰਟੀਆਂ ਇੱਕ-ਦੂਜੇ 'ਤੇ ਦੋਸ਼ ਲਗਾ ਰਹੀਆਂ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਹਸਪਤਾਲ 'ਚ ਭਰਤੀ ਹਨ ਅਤੇ ਇਸ ਘਟਨਾ ਦੀ ਕੋਈ ਅਧਿਕਾਰਤ ਰਿਪੋਰਟ ਨਹੀਂ ਹੈ।''

ਇਸ ਵਿੱਚ ਕਿਹਾ ਗਿਆ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਭਾਰਤ ਵਿੱਚ ਨਕਲੀ ਸ਼ਰਾਬ ਦੇ ਸੇਵਨ ਨਾਲ ਲੋਕਾਂ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਗੁਜਰਾਤ, ਪੰਜਾਬ, ਉੱਤਰ ਪ੍ਰਦੇਸ਼ ਅਤੇ ਕਰਨਾਟਕ ਸਮੇਤ ਵੱਖ-ਵੱਖ ਰਾਜਾਂ ਵਿੱਚ ਹਾਲ ਹੀ ਦੇ ਸਾਲਾਂ 'ਚ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ।

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੀ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਉਨ੍ਹਾਂ ਸੂਬਿਆਂ 'ਚ ਜ਼ਿਆਦਾ ਹੁੰਦੀ ਹੈ, ਜਿਨ੍ਹਾਂ ਨੇ ਸ਼ਰਾਬ 'ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।

Location: India, Bihar, Chapra

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement