ਐਨਜੀਟੀ ਨੇ ਫਾਕਸਵੈਗਨ ਨੂੰ ਕੱਲ ਤੱਕ 100 ਕਰੋੜ ਰੁਪਏ ਜਮ੍ਹਾਂ ਕਰਵਾਉਣ ਦਾ ਦਿਤਾ ਹੁਕਮ 
Published : Jan 17, 2019, 5:46 pm IST
Updated : Jan 17, 2019, 5:46 pm IST
SHARE ARTICLE
National Green Tribunal
National Green Tribunal

ਐਨਜੀਟੀ ਨੇ 16 ਨਵੰਬਰ 2018 ਨੂੰ ਉਸ ਦੇ ਹੁਕਮ ਮੁਤਾਬਕ 100 ਕਰੋੜ ਰੁਪਏ ਜਮ੍ਹਾਂ ਨਾ ਕਰਵਾਉਣ 'ਤੇ ਅੱਜ 24 ਘੰਟੇ ਦੇ ਅੰਦਰ ਇਹ ਰਕਮ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ।

ਨਵੀਂ ਦਿੱਲੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਅਪਣੇ ਹੁਕਮ ਦੀ ਅਣਗਹਿਲੀ ਕਰਨ 'ਤੇ ਜਰਮਨੀ ਦੀ ਆਟੋ ਖੇਤਰ ਦੀ ਮੁੱਖ ਕੰਪਨੀ ਫਾਕਸਵੈਗਨ ਨੂੰ ਸਖ਼ਤ ਫਟਕਾਰ ਲਗਾਈ ਹੈ। ਐਨਜੀਟੀ ਨੇ 16 ਨਵੰਬਰ 2018 ਨੂੰ ਉਸ ਦੇ ਹੁਕਮ ਮੁਤਾਬਕ 100 ਕਰੋੜ ਰੁਪਏ ਜਮ੍ਹਾਂ ਨਾ ਕਰਵਾਉਣ 'ਤੇ ਅੱਜ 24 ਘੰਟੇ ਦੇ ਅੰਦਰ ਇਹ ਰਕਮ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ। ਐਨਜੀਟੀ ਮੁਖੀ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੀ ਬੈਂਚ ਨੇ ਆਟੋਮੋਬਾਈਲ ਕੰਪਨੀ ਵੱਲੋਂ ਉਸ ਦੇ ਹੁਕਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ

VolkswagenVolkswagen

ਅਤੇ ਉਸ ਨੂੰ ਇਕ ਹਲਫਨਾਮਾ ਦੇਣ ਲਈ ਕਿਹਾ ਗਿਆ ਕਿ ਉਹ ਕੱਲ ਸ਼ਾਮ ਪੰਜ ਵਜੇ ਤੱਕ ਇਹ ਰਕਮ ਜਮ੍ਹਾਂ ਕਰਵਾਉਣ। ਬੈਂਚ ਵਿਚ ਸ਼ਾਮਲ ਜਸਟਿਸ ਐਸ ਪੀ ਵਾਂਗੜੀ ਨੇ ਕਿਹਾ ਕਿ ਤੁਸੀਂ ਸਾਡੇ ਹੁਕਮ ਦੀ ਪਾਲਣਾ ਕਿਉਂ ਨਹੀਂ ਕੀਤੀ, ਜਦਕਿ ਕੋਈ ਰੋਕ ਨਹੀਂ ਸੀ। ਅਸੀਂ ਹੁਣ ਤੁਹਾਨੂੰ ਹੋਰ ਸਮਾਂ ਨਹੀਂ ਦੇਵਾਂਗੇ। ਅਥਾਰਿਟੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਸੁਪਰੀਮ ਕੋਰਟ ਵੀ ਇਸ ਮੁੱਦੇ 'ਤੇ ਸੁਣਵਾਈ ਕਰ ਰਹੀ ਹੈ। ਜਿਸ ਤੋਂ ਬਾਅਦ ਉਸ ਨੇ ਮਾਮਲੇ 'ਤੇ ਸੁਣਵਾਈ ਟਾਲ ਦਿਤੀ ਸੀ।

Supreme Court of IndiaSupreme Court of India

ਅਥਾਰਿਟੀ ਨੇ ਪਿਛਲੇ ਸਾਲ 16 ਨਵੰਬਰ ਨੂੰ ਕਿਹਾ ਸੀ ਕਿ ਫਾਕਸਵੈਗਨ ਨੇ ਭਾਰਤ ਵਿਚ ਡੀਜ਼ਲ ਕਾਰਾਂ ਵਿਚ ਜਿਸ 'ਚੀਟ ਡਿਵਾਈਸ' ਦੀ ਵਰਤੋਂ ਕੀਤੀ ਉਸ ਨਾਲ ਵਾਤਾਵਾਰਣ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਉਸ ਨੇ ਜਰਮਨ ਕੰਪਨੀ ਨੂੰ ਕੇਂਦਰੀ ਪ੍ਰਦੂਸ਼ਣ ਨਿਯੰਤਰਣ ਬੋਰਡ ਵਿਚ 100 ਕਰੋੜ ਰੁਪਏ ਜੀ ਅੰਤਰਿਮ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement