NRI ਧਾਲੀਵਾਲ ਨਾਲ ਦਿੱਲੀ ਏਅਰਪੋਰਟ 'ਤੇ ਪੁੱਛਗਿੱਛ, ਭੇਜੇ ਕਿਸਾਨ ਅੰਦੋਲਨ ਲਈ 100 ਤੋਂ ਜ਼ਿਆਦਾ ਟਰੱਕ
Published : Jan 17, 2021, 12:09 pm IST
Updated : Jan 17, 2021, 1:33 pm IST
SHARE ARTICLE
NRI
NRI

ਧਾਲੀਵਾਲ ਨੇ ਕਿਸਾਨ ਅੰਦੋਲਨ ਲਈ ਰਾਸ਼ਨ ਦੇ 100 ਤੋਂ ਜ਼ਿਆਦਾ ਟਰੱਕ ਭੇਜੇ ਸੀ।

ਨਵੀਂ ਦਿੱਲੀ: ਕਿਸਾਨਾਂ ਦਾ ਅਦੋਲਣ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਕੇਂਦਰ ਏਜੰਸੀਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਕਿਸਾਨਾਂ ਦੇ ਸਮਰਥਨ ਵਿੱਚ ਅੱਜ ਪਟਿਆਲਾ ਨਾਲ ਸਬੰਧਤ ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਤੋਂ ਦਿੱਲੀ ਏਅਰਪੋਰਟ 'ਤੇ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਧਾਲੀਵਾਲ ਨੇ ਕਿਸਾਨ ਅੰਦੋਲਨ ਲਈ ਰਾਸ਼ਨ ਦੇ 100 ਤੋਂ ਜ਼ਿਆਦਾ ਟਰੱਕ ਭੇਜੇ ਸੀ।

FARMER PROTEST

ਉਧਰ ਅਕਾਲੀ ਦਲ ਨੇ ਇਸ ਦਾ ਸਖਤ ਨੋਟਿਸ ਲਿਆ ਹੈ। ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਦੇ ਭਰਾ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਕਈ ਦਿਨਾਂ ਤੱਕ ਦਿੱਲੀ ਅੰਦੋਲਨ ਵਿੱਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਧਾਲੀਵਾਲ ਕੱਲ੍ਹ ਅਮਰੀਕਾ ਰਵਾਨਾ ਹੋਏ। ਉਨ੍ਹਾਂ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਾ ਸੀ। ਦਿੱਲੀ ਏਅਰਪੋਰਟ 'ਤੇ ਕੇਂਦਰੀ ਜਾਂਚ ਏਜੰਸੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਗੈਰ ਜ਼ਰੂਰੀ ਪੁੱਛਗਿੱਛ ਕੀਤੀ।

ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਫੋਨ ਤੇ ਕੀਤੀ ਗੱਲਬਾਤ ਵਿੱਚ ਦੱਸਿਆ ਕਿ ਉਹ ਅਮਰੀਕਾ ਦੇ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਜਲਦੀ ਹੀ ਭਾਰਤ ਵਾਪਸ ਆ ਜਾਣਗੇ। ਉਹ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement