ਯੂਪੀ ਦੇ ਕਿਸਾਨਾਂ ਨੇ ਦਿੱਲੀ ਪਹੁੰਚ ਕੇ ਸੁਣਾਏ ਆਪਣੇ ਦੁੱਖੜੇ
Published : Jan 17, 2021, 4:35 pm IST
Updated : Jan 17, 2021, 4:38 pm IST
SHARE ARTICLE
Farmer Protest
Farmer Protest

ਕਿਹਾ ਕਿ ਯੂ ਪੀ ਸਰਕਾਰ ਕਿਸਾਨਾਂ ਨੂੰ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਡਰਾ ਧਮਕਾ ਰਹੀ ਹੈ ।

ਨਵੀਂ ਦਿੱਲੀ,  ( ਮਨੀਸ਼ਾ ) : ਯੂ ਪੀ ਤੋਂ ਦਿੱਲੀ ਬਾਰਡਰ ਕਿਸਾਨਾਂ ਦੇ ਧਰਨੇ ਵਿੱਚ ਪਹੁੰਚੇ ਯੂ ਪੀ ਦੇ ਕਿਸਾਨਾਂ ਨੇ ਕੇਂਦਰ ਤੇ ਯੂਪੀ ਸਰਕਾਰ ‘ਤੇ ਵਰ੍ਹਦਿਆ ਕਿਹਾ ਕਿ ਯੂਪੀ ਸਰਕਾਰ ਆਪਣੇ ਰਾਜ ਦੇ ਕਿਸਾਨਾਂ ਨੂੰ ਦਿੱਲੀ ਧਰਨੇ ਵਿਚ ਪਹੁੰਚਣ ਦੇ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ । ਯੂਪੀ ਦੇ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਯੂ ਪੀ ਸਰਕਾਰ ਕਿਸਾਨਾਂ ਨੂੰ  ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਡਰਾ ਧਮਕਾ ਰਹੀ ਹੈ , ਉਨ੍ਹਾਂ ਕਿਹਾ ਕਿ ਯੂ ਪੀ ਦੇ ਕਿਸਾਨਾਂ ‘ਤੇ ਸਰਕਾਰ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਦੇ ਜੋਸ਼ ਨੂੰ ਠੰਡਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ । ਕਿਸਾਨਾਂ ਨੇ ਦੱਸਿਆ ਕਿ ਯੂਪੀ ਵਿੱਚ ਵੀ ਅਡਾਨੀ ਅੰਬਾਨੀ ਦੇ ਮਾਲ ਨੂੰ ਵੀ ਬੰਦ ਕਰਵਾਇਆ ਜਾ ਰਿਹਾ ਹੈ । 

photophotoਕਿਸਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ, ਇਸੇ ਲਈ ਸਰਕਾਰ ਦੇ ਦਿਲ ‘ਚ ਵਿਚ ਕਿਸਾਨਾਂ ਦੀ ਕੋਈ ਪਿਆਰ ਨਹੀਂ ਹੈ , ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿਚ ਧਰਨੇ ਲਾਈ ਬੈਠੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਅਣਗੌਲਿਆ ਕਰ ਰਹੀ ਹੈ । 

photophotoਕਿਸਾਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਆਜ਼ਾਦੀ ਦੀ ਦੂਜੀ ਲੜਾਈ ਹੈ , ਉਨ੍ਹਾਂ ਕਿਹਾ ਕਿ ਇਹ ਲੜਾਈ ਅੰਬਾਨੀ ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਖਿਲਾਫ ਹੈ ਜੋ ਦੇਸ਼ ਨੂੰ ਸਰਕਾਰਾਂ ਨਾਲ ਮਿਲ ਕੇ ਲੁੱਟ ਰਹੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਮੋਰਚੇ ਵਿਚ ਪੂਰੀ ਤਰ੍ਹਾਂ ਡਟ ਚੁੱਕੇ ਹਨ ਅਤੇ ਉਹ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਜਾਣਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement