Haryana News: ਹਰਿਆਣਾ 'ਚ FPO ਗ੍ਰਾਂਟ 'ਚ ਕਰੋੜਾਂ ਦਾ ਘਪਲਾ, CBI ਕਰੇਗੀ ਜਾਂਚ
Published : Jan 17, 2024, 9:39 am IST
Updated : Jan 17, 2024, 1:46 pm IST
SHARE ARTICLE
 Haryana news
Haryana news

Haryana News: CM ਮਨੋਹਰ ਵੱਲੋਂ 10 ਅਧਿਕਾਰੀਆਂ ਖਿਲਾਫ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਹੀਂ ਕੇਂਦਰ

Scam worth crores in FPO grant in Haryana, CBI will investigate Haryana News in punjabi : ਹਰਿਆਣਾ ਵਿਚ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਕਿਸਾਨ ਉਤਪਾਦਕ ਸੰਗਠਨ (ਐਫਪੀਓ) ਦੀਆਂ ਗ੍ਰਾਂਟਾਂ ਦੀ ਵੰਡ ਵਿਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਹਾਲਾਂਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮਾਮਲੇ 'ਚ ਬਾਗਬਾਨੀ ਵਿਭਾਗ ਦੇ 10 ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਹੈ ਪਰ ਕੇਂਦਰ ਸਰਕਾਰ ਇਸ ਤੋਂ ਸੰਤੁਸ਼ਟ ਨਹੀਂ ਹੈ। ਕੇਂਦਰ ਨੇ ਹੁਣ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿਤੀ ਹੈ।

ਇਹ ਵੀ ਪੜ੍ਹੋ: Delhi News: ਭਾਜਪਾ ਰਾਜ ਸਭਾ 'ਚ ਨੌਜਵਾਨਾਂ ਨੂੰ ਦੇਵੇਗੀ ਮੌਕਾ, ਰਾਜਨੀਤਿਕ ਸਮਝ ਵਧਾਉਣ ਲਈ ਬਣਾਵੇਗੀ ਸਿਖਲਾਈ ਕੇਂਦਰ  

ਕੇਂਦਰ ਸਰਕਾਰ ਨੇ ਇਸ ਸਬੰਧੀ ਮਨੋਹਰ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਸਹਿਮਤੀ ਮੰਗੀ ਹੈ। ਕੇਂਦਰ ਤੋਂ ਪੱਤਰ ਮਿਲਣ ਤੋਂ ਬਾਅਦ ਮਨੋਹਰ ਸਰਕਾਰ ਨੇ ਇਸ ਪੂਰੇ ਘੁਟਾਲੇ ਦੀ ਸੀਬੀਆਈ ਜਾਂਚ ਲਈ ਆਪਣੀ ਸਹਿਮਤੀ ਦੇਣ ਦੀ ਤਿਆਰੀ ਕਰ ਲਈ ਹੈ।

ਇਹ ਵੀ ਪੜ੍ਹੋ: Mukerian News: ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, 4 ਪੁਲਿਸ ਮੁਲਾਜ਼ਮਾਂ ਦੀ ਹੋਈ ਮੌ

ਇਸ ਤੋਂ ਪਹਿਲਾਂ ਹਰ ਐਫਪੀਓ ਨੂੰ ਇਕੁਇਟੀ ਗ੍ਰਾਂਟ ਤਹਿਤ 10 ਲੱਖ ਰੁਪਏ ਮਿਲਦੇ ਸਨ, ਜਿਸ ਨੂੰ ਕੇਂਦਰ ਸਰਕਾਰ ਨੇ 2022 ਵਿਚ ਵਧਾ ਕੇ 15 ਲੱਖ ਰੁਪਏ ਕਰ ਦਿਤਾ ਹੈ। ਕੇਂਦਰ ਸਰਕਾਰ ਤੋਂ ਪੱਤਰ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਹਰਕਤ ਵਿਚ ਆਈ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਸਬੰਧੀ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗ੍ਰਹਿ ਵਿਭਾਗ ਨੇ ਇਸ ਸਬੰਧੀ ਫਾਈਲ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਉਮੀਦ ਹੈ ਕਿ ਅਗਲੇ ਹਫ਼ਤੇ ਤੱਕ ਸੂਬਾ ਸਰਕਾਰ ਘੁਟਾਲੇ ਨਾਲ ਜੁੜੀਆਂ ਸਾਰੀਆਂ ਫਾਈਲਾਂ ਸਬੰਧੀ ਆਪਣਾ ਸਹਿਮਤੀ ਪੱਤਰ ਕੇਂਦਰ ਨੂੰ ਭੇਜ ਦੇਵੇਗੀ। ਦੂਜੇ ਪਾਸੇ ਕੇਂਦਰ ਸਰਕਾਰ ਦੀ ਸਖ਼ਤੀ ਨੂੰ ਦੇਖਦਿਆਂ ਹਰਿਆਣਾ ਸਰਕਾਰ ਦੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਕੁਝ ਫਰਮ ਮਾਲਕਾਂ ਦੀ ਵੀ ਨੀਂਦ ਉੱਡ ਗਈ। ਸੂਤਰਾਂ ਦੀ ਮੰਨੀਏ ਤਾਂ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਇਸ ਘਪਲੇ ਵਿਚ ਸ਼ਾਮਲ ਹੋਣਗੇ।

 (For more Punjabi news apart from Scam worth crores in FPO grant in Haryana, CBI will investigate News in punjabi,  stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement