ਕਸ਼ਮੀਰੀ ਵਿਦਿਆਰਥੀਆਂ ਨੇ ਪਾਕਿਸਤਾਨ ਦੇ ਸਮਰਥਨ ‘ਚ ਲਗਾਏ ਨਾਅਰੇ
Published : Feb 17, 2020, 1:02 pm IST
Updated : Feb 17, 2020, 1:02 pm IST
SHARE ARTICLE
 Kashmiri Student
Kashmiri Student

ਪੁਲਵਾਮਾ ਹਮਲੇ ਦੀ ਬਰਸੀ ‘ਤੇ ਪਾਕਿਸਤਾਨ ਦੇ ਸਮਰਥਨ ‘ਚ ਕਥਿਤ ਤੌਰ 'ਤੇ ਨਾਅਰੇਬਾਜ਼ੀ...

ਹੁਬਲੀ: ਪੁਲਵਾਮਾ ਹਮਲੇ ਦੀ ਬਰਸੀ ‘ਤੇ ਪਾਕਿਸਤਾਨ ਦੇ ਸਮਰਥਨ ‘ਚ ਕਥਿਤ ਤੌਰ 'ਤੇ ਨਾਅਰੇਬਾਜ਼ੀ ਕਰਨ ਅਤੇ ਸੋਸ਼ਲ ਮੀਡੀਆ ‘ਤੇ ਉਸਦਾ ਵੀਡੀਓ ਪੋਸਟ ਕਰਨ ਨੂੰ ਲੈ ਕੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਰਿਹਾਈ ਤੋਂ ਬਾਅਦ ਸੋਮਵਾਰ ਨੂੰ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ArrestArrest

ਉਨ੍ਹਾਂ ‘ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਹੈ। ਸੀਆਰਪੀਸੀ ਦੀ ਧਾਰਾ 169 ਦੇ ਤਹਿਤ ਬਾਂਡ ਭਰਵਾ ਕੇ ਤਿੰਨਾਂ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੇ ਪੁਲਿਸ ਦੇ ਫੈਸਲੇ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਹ ਤਿੰਨੋਂ ਕਰਨਾਟਕ ਵਿੱਚ ਹੁਬਲੀ ਜ਼ਿਲ੍ਹੇ ਦੇ ਇੱਕ ਨਿਜੀ ਇੰਜੀਨਿਅਰਿੰਗ ਕਾਲਜ ਦੇ ਵਿਦਿਆਰਥੀ ਹਨ।

Pakistani MediaPakistani 

ਹੁਬਲੀ-ਧਾਰਵਾੜ ਦੇ ਪੁਲਿਸ ਮੁਖੀ ਆਰ. ਦਲੀਪ ਨੇ ਕਿਹਾ, ਉਨ੍ਹਾਂ ਨੂੰ (ਕਸ਼ਮੀਰੀ ਵਿਦਿਆਰਥੀਆਂ ਨੂੰ ) ਗਿਰਫਤਾਰ ਕਰ ਲਿਆ ਗਿਆ ਅਤੇ ਅਦਾਲਤ ਦੇ ਸਾਹਮਣੇ ਪੇਸ਼ ਕਰ ਉਨ੍ਹਾਂ ਨੂੰ ਕਾਨੂੰਨੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਐਤਵਾਰ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਰਿਹਾਈ ਨੂੰ ਲੈ ਕੇ ਪੁਲਿਸ ਦੀ ਕਾਫ਼ੀ ਆਲੋਚਨਾ ਹੋਈ ਸੀ।

PakistanPakistan

ਪੁਲਿਸ ਸੂਤਰਾਂ ਅਨੁਸਾਰ, ਤਿੰਨਾਂ ਵਿਦਿਆਰਥੀਆਂ ਨੂੰ ਅੱਜ ਸੋਮਵਾਰ ਨੂੰ ਸਵੇਰੇ ਗ੍ਰਿਫ਼ਤਾਰ ਕਰ ਅਦਾਲਤ ‘ਚ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੀ ਰਿਹਾਈ ਦੇ ਵਿਰੋਧ ‘ਚ ਸੱਜੇ-ਪੱਖੀ ਸੰਗਠਨਾਂ ਦੇ ਕੁਝ ਮੈਬਰਾਂ ਨੇ ਐਤਵਾਰ ਨੂੰ ਪੁਲਿਸ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ, ਜਿਸਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਬਾਸਵਰਾਜ ਬੋੰਮਈ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ‘ਚ ਗੱਲਬਾਤ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement